ਚੰਡੀਗੜ੍ਹ/ਜਲੰਧਰ- ਪੰਜਾਬ 'ਚ ਅੱਜ ਸਵੇਰ ਤੋਂ ਹੀ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ 'ਚ ਸਵੇਰ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਕਈ ਥਾਈਂ ਗੜ੍ਹੇਮਾਰੀ ਵੀ ਹੋਈ ਹੈ ਤੇ ਠੰਡੀਆਂ ਹਵਾਵਾਂ ਚੱਲਣ ਨਾਲ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੇ ਠੰਡ ਦਾ ਅਹਿਸਾਸ ਹੋਇਆ। ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਕੁਝ ਥਾਵਾਂ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਲਿਸ਼ਕਣ ਦੀ ਉਮੀਦ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾਵਾਰ ਫੋਰਕਾਸਟ ਮੁਤਾਬਕ ਅਗਲੇ 2 ਦਿਨ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅੱਜ ਲਗਭਗ ਸਾਰੇ ਪੰਜਾਬ 'ਚ ਕੁਝ ਥਾਵਾਂ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ। 16 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 17 ਅਕਤੂਬਰ ਨੂੰ ਸਾਰੇ ਪੰਜਾਬ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
NEXT STORY