ਅੰਮ੍ਰਿਤਸਰ(ਦਲਜੀਤ)- ਅੰਮ੍ਰਿਤਸਰ ਵਿਚ ਸਰਦੀਆਂ ਦੀ ਪਹਿਲੀ ਬਰਸਾਤ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਜਾਰੀ ਸਮੌਗ (ਧੂੰਏਂ ਵਾਲੀ ਧੁੰਦ) ਅਤੇ ਪ੍ਰਦੂਸ਼ਣ ਤੋਂ ਵੱਡੀ ਰਾਹਤ ਦਿਵਾਈ ਹੈ। ਪ੍ਰਦੂਸ਼ਣ ਦੇ ਪੱਧਰ ਵਿਚ ਆਈ ਗਿਰਾਵਟ ਕਾਰਨ ਜਿੱਥੇ ਛਾਤੀ ਨਾਲ ਸਬੰਧਤ ਬੀਮਾਰੀਆਂ ਦੇ ਮਰੀਜ਼ਾਂ ਨੂੰ ਸੁਖ ਦਾ ਸਾਹ ਮਿਲੇਗਾ, ਉੱਥੇ ਹੀ ਵੱਖ-ਵੱਖ ਤਰ੍ਹਾਂ ਦੇ ਫਲੂ ਦੇ ਮਾਮਲਿਆਂ ਵਿਚ ਵੀ ਕਮੀ ਆਉਣ ਦੀ ਉਮੀਦ ਹੈ। ਇਸ ਬਰਸਾਤ ਤੋਂ ਪਹਿਲਾਂ ਸ਼ਹਿਰ ਵਿਚ ਫੈਲੀ ਸਮੌਗ ਕਾਰਨ ਖਾਂਸੀ, ਜ਼ੁਕਾਮ ਅਤੇ ਬੁਖ਼ਾਰ ਵਰਗੀਆਂ ਬੀਮਾਰੀਆਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਫਰਮਾਨ ਹੈ ਜਾਂ ਧਮਕੀ, ਅਧਿਆਪਕਾਂ ਨੇ ਬਾਰਡਰ ਏਰੀਆ ਛੱਡਿਆ ਤਾਂ ਵਿਆਜ ਸਮੇਤ...
ਸਿਹਤ ਪ੍ਰਣਾਲੀ ’ਤੇ ਪਵੇਗਾ ਹਾਂ ਪੱਖੀ ਅਸਰ
ਜ਼ਿਲ੍ਹੇ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਮੀਂਹ ਨਾ ਪੈਣ ਕਾਰਨ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਹੱਦ ਤੱਕ ਵਧ ਗਿਆ ਸੀ। ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਇਸ ਵਾਰ ਛਾਤੀ ਦੇ ਰੋਗਾਂ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਸੀ। ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਸਨ। ਸਾਹ, ਦਮਾ, ਇਨਫੈਕਸ਼ਨ ਅਤੇ ਨਮੂਨੀਆ ਦੇ ਕੇਸ ਦਿਨੋਂ-ਦਿਨ ਵਧ ਰਹੇ ਸਨ। ਮਾਹਿਰਾਂ ਅਨੁਸਾਰ, ਹੁਣ ਹੋਈ ਇਸ ਬਰਸਾਤ ਨੇ ਵਾਤਾਵਰਨ ਨੂੰ ਸਾਫ਼ ਕਰ ਕੇ ਬੀਮਾਰੀਆਂ ਦੀ ਰੋਕਥਾਮ ਲਈ ਕੁਦਰਤੀ ਕਵਚ ਦਾ ਕੰਮ ਕੀਤਾ ਹੈ।
ਇਹ ਵੀ ਪੜ੍ਹੋ- ਸਕੂਲਾਂ ਮਗਰੋਂ ਹੁਣ ਪਠਾਨਕੋਟ ਦੇ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕੀਤੀ ਛੁੱਟੀ
ਛਾਤੀ ਦੇ ਰੋਗਾਂ ਤੋਂ ਮਿਲੇਗੀ ਨਿਜਾਤ
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਟੀ. ਬੀ. ਕੰਟਰੋਲ ਪ੍ਰੋਗਰਾਮ ਦੇ ਅਧਿਕਾਰੀ ਅਤੇ ਸਾਬਕਾ ਜ਼ਿਲਾ ਟੀ. ਬੀ. ਅਧਿਕਾਰੀ ਡਾ. ਨਰੇਸ਼ ਚਾਵਲਾ ਨੇ ਦੱਸਿਆ ਕਿ ਬਰਸਾਤ ਨਾਲ ਹਵਾ ਵਿਚ ਮੌਜੂਦ ਜ਼ਹਿਰੀਲੇ ਕਣ ਬੈਠ ਗਏ ਹਨ। ਮੌਸਮ ਸਾਫ਼ ਹੋਣ ਨਾਲ ਸਾਹ ਅਤੇ ਦਮੇ ਦੇ ਮਰੀਜ਼ਾਂ ਦੀਆਂ ਮੁਸ਼ਕਿਲਾਂ ਘਟਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪ੍ਰਦੂਸ਼ਣ ਕਾਰਨ ਮਰੀਜ਼ਾਂ ਨੂੰ ਬੇਹੱਦ ਔਖਾ ਹੋਣਾ ਪੈ ਰਿਹਾ ਸੀ, ਪਰ ਹੁਣ ਹਾਲਾਤ ਸੁਧਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ 27 ਜਨਵਰੀ ਨੂੰ ਕੀਤੀ ਜਾਵੇ ਸਰਕਾਰੀ ਛੁੱਟੀ, ਉੱਠੀ ਇਹ ਮੰਗ
ਫਲੂ ਦੇ ਮਾਮਲਿਆਂ ਵਿਚ ਆਵੇਗੀ ਗਿਰਾਵਟ
ਸਰਕਾਰੀ ਟੀ. ਬੀ. ਹਸਪਤਾਲ ਦੇ ਡਾ. ਸੰਦੀਪ ਮਹਾਜਨ ਨੇ ਜਾਣਕਾਰੀ ਦਿੱਤੀ ਕਿ ਸਰਦੀਆਂ ਦੌਰਾਨ ਕਈ ਤਰ੍ਹਾਂ ਦੇ ਵਾਇਰਲ ਫਲੂ ਸਰਗਰਮ ਹੋ ਜਾਂਦੇ ਹਨ। ਮੀਂਹ ਪੈਣ ਨਾਲ ਵਾਤਾਵਰਣ ਦੀ ਸਫ਼ਾਈ ਹੋਈ ਹੈ, ਜਿਸ ਨਾਲ ਇਨਫੈਕਸ਼ਨ ਫੈਲਣ ਦਾ ਖ਼ਤਰਾ ਘਟੇਗਾ। ਹਾਲਾਂਕਿ, ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਬਰਸਾਤ ਤੋਂ ਬਾਅਦ ਵਧੀ ਠੰਢ ਤੋਂ ਬਚਾਅ ਰੱਖਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਬੰਬ ਨਾਲ ਉੱਡਾ ਦਿੱਤੇ ਜਾਣਗੇ ਸਕੂਲ..., ਮਿਲੀ ਧਮਕੀ ਭਰੀ ਈਮੇਲ
ਟੀ. ਬੀ. ਮਰੀਜ਼ਾਂ ਲਈ ਵਿਸ਼ੇਸ਼ ਸਲਾਹ
ਸਰਕਾਰੀ ਟੀ. ਬੀ. ਹਸਪਤਾਲ ਦੇ ਡਾ. ਵਿਸ਼ਾਲ ਵਰਮਾ ਨੇ ਕਿਹਾ ਕਿ ਭਾਵੇਂ ਆਮ ਲੋਕਾਂ ਨੂੰ ਰਾਹਤ ਮਿਲੇਗੀ, ਪਰ ਟੀ. ਬੀ. ਦੇ ਮਰੀਜ਼ਾਂ ਨੂੰ ਅਜੇ ਵੀ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਸਰਦੀਆਂ ਵਿਚ ਟੀ. ਬੀ. ਦੇ ਕੇਸ ਵਧਣ ਦੀ ਸੰਭਾਵਨਾ ਰਹਿੰਦੀ ਹੈ, ਇਸ ਲਈ ਮਰੀਜ਼ ਆਪਣੀ ਦਵਾਈ ਨਿਯਮਤ ਤੌਰ 'ਤੇ ਲੈਣ ਅਤੇ ਛਾਤੀ ਨੂੰ ਠੰਢ ਤੋਂ ਬਚਾ ਕੇ ਰੱਖਣ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
NEXT STORY