ਜਲੰਧਰ- ਉੱਤਰ ਭਾਰਤ 'ਚ ਠੰਡ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ 'ਚ ਲਗਾਤਾਰ ਤਬਦੀਲੀ ਆ ਰਹੀ ਹੈ, ਜਿਸ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਲੈ ਕੇ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ। ਕੁਝ ਦਿਨਾਂ ਦੌਰਾਨ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਪਹਿਲਾਂ ਮੀਂਹ ਅਤੇ ਫਿਰ ਸੰਘਣੀ ਧੁੰਦ ਅਤੇ ਹੁਣ ਧੁੱਪ ਨਿਕਲਦੀ ਵਿਖਾਈ ਦੇ ਰਹੀ ਹੈ, ਜਿਸ ਨੂੰ ਲੈ ਕੇ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ- ਜਥੇਦਾਰ ਨਾਲ ਮੁਲਾਕਾਤ ਮਗਰੋਂ ਦਲਜੀਤ ਚੀਮਾ ਦਾ ਵੱਡਾ ਬਿਆਨ, ਸੁਖਬੀਰ ਦੇ ਅਸਤੀਫ਼ੇ 'ਤੇ ਆਖੀ ਇਹ ਗੱਲ
ਸੰਘਣੀ ਧੁੰਦ ਤੇ ਠੰਡ ਦਾ ਆਰੇਂਜ ਅਲਰਟ ਜਾਰੀ
ਉਥੇ ਹੀ ਮੌਸਮ ਵਿਭਾਗ ਨੇ ਜਿੱਥੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਡ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ, ਉਥੇ ਹੀ ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਤੋਂ 3.1 ਡਿਗਰੀ ਹੇਠਾਂ ਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਵਿਖਾਈ ਗਈ ਹੈ।
ਇਹ ਵੀ ਪੜ੍ਹੋ- 2 ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਡ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਡ ਦੇ ਦਿਨਾਂ ਅਤੇ ਸੰਘਣੀ ਧੁੰਦ ਦੀ ਆਰੇਂਜ ਅਲਰਟ ਚਿਤਾਵਨੀ ਹੈ। ਵਿਭਾਗ ਨੇ ਇਸ ਮੌਸਮ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਵੀ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜਦੋਂ ਤੱਕ ਕੋਈ ਐਮਰਜੈਂਸੀ ਨਾ ਹੋਵੇ ਘਰਾਂ ਵਿਚੋਂ ਬਾਹਰ ਨਾ ਨਿਕਲੋ ਅਤੇ ਆਪਣਾ ਚਿਹਰਾ ਢੱਕ ਕੇ ਰੱਖੋ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਨੇ ਕਰ 'ਤਾ ਵੱਡਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ ਨਾਲ ਕੰਬਿਆ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2 ਦਿਨਾਂ ’ਚ 37 ਲੋਕਾਂ ਨੂੰ ਕੁੱਤਿਆਂ ਨੇ ਵੱਢਿਆ, ਜ਼ਿਆਦਤਰ ਨਾਬਾਲਗ ਬੱਚੇ ਹੋਏ ਸ਼ਿਕਾਰ
NEXT STORY