ਜਲੰਧਰ (ਪੁਨੀਤ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਜਿੱਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ, ਉੱਥੇ ਹੀ ਸੂਰਜ ਛਿਪਣ ਤੋਂ ਬਾਅਦ ਗਰਮੀ ’ਚ ਹਾਲ-ਬੇਹਾਲ ਹੋ ਜਾਂਦਾ ਹੈ। ਦੁਪਹਿਰ ਸਮੇਂ ਘਰਾਂ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜਿਸ ਕਾਰਨ ਦਿੱਕਤਾਂ ਆਈਆਂ।
ਦੁਪਹਿਰ ਵੇਲੇ ਸਥਿਤੀ ਅਜਿਹੀ ਸੀ ਕਿ ਰਸਤੇ ’ਚ ਲਾਈਟਾਂ ਜਾਂ ਗੇਟਾਂ ’ਤੇ ਰੁਕ ਕੇ ਲੋਕ ਛਾਂ ਦੀ ਭਾਲ ਕਰਦੇ ਵੇਖੇ ਗਏ। ਗਰਮੀ ਹਰ ਕਿਸੇ ਲਈ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਆਰਾਮ ਨਹੀਂ ਹੁੰਦਾ ਪਰ ਇਸ ਸਭ ਵਿਚਕਾਰ ਮੌਸਮ ’ਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਸਮ ਮਾਹਿਰਾਂ ਅਨੁਸਾਰ ਬੱਦਲ ਬਣਨ ਦੀ ਸੰਭਾਵਨਾ ਹੈ, ਜਿਸ ਨਾਲ ਤੇਜ਼ ਧੁੱਪ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ-ਜ਼ਿਮਨੀ ਚੋਣ ਨੂੰ 21 ਦਿਨ ਬਾਕੀ, ਦਾਅਵੇਦਾਰਾਂ ਦੇ ਚੱਕਰਵਿਊ ’ਚ ਫਸੀ ਕਾਂਗਰਸ ਨੂੰ ਨਹੀਂ ਮਿਲ ਰਿਹੈ ਮਜ਼ਬੂਤ ਉਮੀਦਵਾਰ
ਇਸ ਦੇ ਨਾਲ ਹੀ ਤਾਪਮਾਨ ’ਚ ਗਿਰਾਵਟ ਆਵੇਗੀ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨੀਆਂ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਨਮੀ ਘੱਟ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਬੱਦਲਾਂ ਦੇ ਬਣਨ ਨਾਲ ਸੂਰਜ ਦੀਆਂ ਤੇਜ਼ ਕਿਰਨਾਂ ਤੋਂ ਰਾਹਤ ਮਿਲੇਗੀ, ਜਿਸ ਨਾਲ ਇਸ ਕਹਿਰ ਦੀ ਗਰਮੀ ’ਚ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।
ਉੱਥੇ ਹੀ ਅੱਜ ਵੱਧ ਤੋਂ ਵੱਧ ਤਾਪਮਾਨ ’ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਘੱਟੋ-ਘੱਟ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ’ਚ 19 ਜੂਨ ਨੂੰ ਓਰੇਂਜ ਅਲਰਟ ਹੋਵੇਗਾ, ਜਦਕਿ 20 ਜੂਨ ਨੂੰ 'ਯੈਲੋ ਅਲਰਟ' ਐਲਾਨਿਆ ਗਿਆ ਹੈ। ਆਉਣ ਵਾਲੇ ਕੁਝ ਦਿਨ ਗਰਮੀ ਤੋਂ ਰਾਹਤ ਦੇਣ ਵਾਲੇ ਸਾਬਤ ਹੋਣਗੇ। ਮੌਸਮ ਵਿਭਾਗ ਵੱਲੋਂ ਇਕ ਹਫ਼ਤੇ ਦੇ ਜਾਰੀ ਅੰਕੜਿਆਂ ਅਨੁਸਾਰ ਅਗਲੇ 1-2 ਦਿਨਾਂ ’ਚ ਤਾਪਮਾਨ 40 ਡਿਗਰੀ ਤੋਂ ਹੇਠਾਂ ਆ ਜਾਵੇਗਾ।
ਇਹ ਵੀ ਪੜ੍ਹੋ- ਕਾਂਗਰਸ 'ਚੋਂ ਬਾਗੀ ਹੋਏ ਆਗੂਆਂ ਲਈ ਰੰਧਾਵਾ ਦੇ ਸਖ਼ਤ ਤੇਵਰ, ਘਰ ਵਾਪਸੀ ਨੂੰ ਲੈ ਕੇ ਸੁਣਾਈਆਂ ਖ਼ਰੀਆਂ-ਖ਼ਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਸ਼ਹੂਰ ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤ ਦਾ ਦਿਹਾਂਤ, ਦਿਲਜੀਤ ਤੇ ਬਾਵਾ ਸਣੇ ਕਈ ਕਲਾਕਾਰਾਂ ਨਾਲ ਆ ਚੁੱਕੇ ਨੇ ਨਜ਼ਰ
NEXT STORY