ਅੰਮ੍ਰਿਤਸਰ (ਵੈੱਬ ਡੈਸਕ) : ਗੁਰੂ ਨਗਰੀ ਵਿਚ ਜਿੱਥੇ ਪਿਛਲੇ ਦਿਨੀਂ ਕਾਫ਼ੀ ਗਰਮੀ ਹੋਣ ਕਾਰਨ ਲੋਕ ਤਰਾ-ਤਰਾ ਕਰ ਰਹੇ ਸਨ, ਉਥੇ ਹੀ ਸ਼ੁੱਕਰਵਾਰ ਯਾਨੀ ਅੱਜ ਚੱਲੀਆਂ ਠੰਢੀਆਂ ਹਵਾਵਾਂ ਤੋਂ ਬਾਅਦ ਮੀਂਹ ਪਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫ਼ੀ ਵੱਡੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਇਸ ਰਾਹਤ ਭਰੇ ਮੌਸਮ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੀਆਂ। ਵਰ੍ਹਦੇ ਮੀਂਹ ਵਿੱਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ, ਬਟਾਲਾ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਿਲੀ ਲਾਸ਼
ਤੇਜ਼ ਤੂਫਾਨ ਅਤੇ ਮੀਂਹ ਨਾਲ ਜਿਥੇ ਮੌਸਮ ਸੁਹਾਵਣਾ ਹੋਇਆ ਹੈ, ਉੱਥੇ ਹੀ ਸੜਕਾਂ 'ਤੇ ਪਾਣੀ ਇਕੱਠਾ ਹੋਣ ਕਾਰਨ ਵਾਹਨਾਂ ਦਾ ਚਲਣਾ ਮੁਸ਼ਕਿਲ ਹੋ ਗਿਆ। ਕਈ ਲੋਕਾਂ ਨੂੰ ਕੰਮ 'ਤੇ ਆਉਣ ਜਾਣ ਦੀ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਕਈ ਇਲਾਕਿਆਂ ਵਿਚ ਬਿਜਲੀ ਸਮੱਸਿਆਵਾਂ ਵੀ ਆਈਆਂ।
ਇਹ ਵੀ ਪੜ੍ਹੋ- ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
NEXT STORY