ਚੰਡੀਗੜ੍ਹ : ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਵੀਰਵਾਰ ਸਵੇਰ ਤੋਂ ਹੀ ਆਸਮਾਨ 'ਚ ਛਾਏ ਕਾਲੇ ਬੱਦਲਾਂ ਕਾਰਨ ਦਿਨ ਵੇਲੇ ਹੀ ਰਾਤ ਪਈ ਹੋਈ ਹੈ ਅਤੇ ਪੂਰੇ ਸ਼ਹਿਰ 'ਚ ਬਿਜਲੀ ਗਰਜਣ ਦੇ ਨਾਲ-ਨਾਲ ਜ਼ੋਰਦਾਰ ਬਾਰਸ਼ ਹੋ ਰਹੀ ਹੈ।
ਸ਼ਹਿਰ 'ਚ ਕਈ ਥਾਈਂ ਸਵੇਰ ਦੇ ਸਮੇਂ ਔਲੇ ਵੀ ਪਏ। ਬਾਰਸ਼ ਦੇ ਨਾਲ-ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਠੰਡ 'ਚ ਵਾਧਾ ਕਰ ਦਿੱਤਾ ਹੈ।
ਸਵੇਰ ਦੇ ਸਮੇਂ ਤੋਂ ਹੀ ਜਿੱਥੇ ਕਈ ਲੋਕ ਅਜਿਹੇ ਮੌਸਮ ਦਾ ਨਜ਼ਾਰਾ ਲੈਂਦੇ ਹੋਏ ਦਿਖਾਈ ਦਿੱਤੇ, ਉੱਥੇ ਹੀ ਸਕੂਲੀ ਬੱਚਿਆਂ ਅਤੇ ਕੰਮਕਾਰ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ 1-2 ਦਿਨਾਂ ਤੱਕ ਅਜਿਹਾ ਹੀ ਮੌਸਮ ਬਣਿਆ ਰਹੇਗਾ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੌਸਮ ਵਿਭਾਗ ਨੇ ਔਲਿਆਂ ਦੇ ਨਾਲ ਤੇਜ਼ ਬਾਰਸ਼ ਦਾ ਅੰਦਾਜ਼ਾ ਲਾਇਆ ਸੀ।
ਕਾਂਗਰਸ ਦੇ ਯੂਥ ਜ਼ਿਲਾ ਪ੍ਰਧਾਨ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ
NEXT STORY