ਮੋਹਾਲੀ : ਚੰਡੀਗੜ੍ਹ ਅਤੇ ਮੋਹਾਲੀ 'ਚ ਸ਼ੁੱਕਰਵਾਰ ਸਵੇਰੇ ਪਏ ਥੋੜ੍ਹੇ ਜਿਹੇ ਮੀਂਹ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ। ਸਵੇਰ ਦਾ ਸਮਾਂ ਹੋਣ ਕਾਰਨ ਸੜਕਾਂ 'ਤੇ ਲੋਕਾਂ ਦੀ ਕਾਫੀ ਭੀੜ ਸੀ ਅਤੇ ਉੱਪਰੋਂ ਮੀਂਹ ਕਾਰਨ ਲੋਕਾਂ ਨੂੰ ਭਾਰੀ ਜਾਮ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ, ਮੋਹਾਲੀ ਮੀਂਹ ਦੇ ਪਾਣੀ 'ਚ ਪੂਰੀ ਤਰ੍ਹਾਂ ਡੁੱਬ ਗਏ ਅਤੇ ਅਜੇ ਵੀ ਕਈ ਥਾਵਾਂ 'ਤੇ ਪਾਣੀ ਭਰਿਆ ਹੋਇਆ ਹੈ। ਪਾਣੀ 'ਚੋਂ ਲੋਕਾਂ ਲਈ ਵਾਹਨ ਕੱਢਣਾ ਮੁਸ਼ਕਲ ਹੋ ਗਿਆ ਅਤੇ ਆਉਣ-ਜਾਣ ਵਾਲਿਆਂ ਨੂੰ ਕਾਫੀ ਦਿੱਕਤ ਹੋਈ। ਮੋਹਾਲੀ ਦੇ ਨਵੇਂ ਬਣੇ ਪੀ. ਸੀ. ਏ. ਸਟੇਡੀਅਮ 'ਚ ਵੀ ਨੱਕੋ-ਨੱਕ ਪਾਣੀ ਭਰ ਗਿਆ। ਇਸ ਮੀਂਹ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ, ਹਾਲਾਂਕਿ ਮੀਂਹ ਕਾਰਨ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ।
ਅਟਾਰੀ ਬਾਰਡਰ ਕੋਲ ਇਕ ਹੋਰ ਪਾਕਿਸਤਾਨੀ ਡ੍ਰੋਨ ਬਰਾਮਦ
NEXT STORY