ਚੰਡੀਗੜ੍ਹ (ਪਾਲ) : ਸ਼ਹਿਰ ਦੇ ਕਈ ਹਿੱਸਿਆਂ ’ਚ ਸ਼ਨੀਵਾਰ ਸਵੇਰੇ ਚੰਗੀ ਬਾਰਸ਼ ਹੋਈ। 7:30 ਤੋਂ 9 ਵਜੇ ਤੱਕ ਰੁਕ-ਰੁਕ ਕੇ ਮੀਂਹ ਜਾਰੀ ਰਿਹਾ, ਜਿਸ ਕਾਰਨ 9.6 ਮਿ.ਮੀ. ਮੀਂਹ ਦਰਜ ਕੀਤਾ ਗਿਆ। ਹਾਲਾਂਕਿ 10 ਵਜੇ ਮੌਸਮ ਸਾਫ਼ ਹੋ ਗਿਆ। ਦੁਪਹਿਰ ਤੱਕ ਧੁੱਪ ਤੇਜ਼ ਹੋ ਗਈ ਤੇ ਹੁੰਮਸ ਨੇ ਦਿਨ-ਭਰ ਪਰੇਸ਼ਾਨ ਕੀਤਾ।
ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਰਿਹਾ ਜੋ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਜੋ 24.6 ਡਿਗਰੀ ਰਿਹਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਦਿੱਤਾ ਗਿਆ ਹੈ। ਇਸ ਲਈ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਮੁਲਜ਼ਮਾਂ ਨੂੰ 5-5 ਸਾਲ ਦੀ ਕੈਦ
NEXT STORY