ਲੁਧਿਆਣਾ (ਖ਼ੁਰਾਨਾ): ਸ਼ਹਿਰ ਵਾਸੀਆਂ ਲਈ ਬਰਸਾਤ ਗਰਮੀ ਤੋਂ ਰਾਹਤ ਦਿਵਾਉਣ ਦੀ ਜਗ੍ਹਾ ਆਫ਼ਤ ਬਣ ਕੇ ਵਰ੍ਹੀ ਹੈ। ਇਸ ਨਾਲ ਤਾਪਮਾਨ ਵਿਚ ਭਾਰੀ ਗਿਰਾਵਟ ਤਾਂ ਆਈ ਹੈ, ਪਰ ਬਰਸਾਤ ਦਾ ਪਾਣੀ ਘਰਾਂ ਵਿਚ ਵੜ ਜਾਣ ਨਾਲ ਲੋਕਾਂ ਦੀਆਂ ਪਰੇਸ਼ਾਨੀਆਂ ਵੱਧ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਰਾਹੋਂ ਰੋਡ ਦੀਆਂ ਮੁੱਖ ਸੜਕਾਂ 'ਤੇ ਵੀ ਭਾਰੀ ਬਰਸਾਤੀ ਪਾਣੀ ਜਮ੍ਹਾਂ ਹੋ ਜਾਣ ਕਾਰਨ ਇੱਥੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਕਾਬਿਲ-ਏ-ਗ਼ੌਰ ਹੈ ਕਿ ਮੁੱਖ ਸੜਕ ਸ਼ਹਿਰ ਦੇ ਕਈ ਇਲਾਕਿਆਂ ਨੂੰ ਆਪਸ ਵਿਚ ਜੋੜਣ ਦਾ ਕੰਮ ਕਰਦੀ ਹੈ, ਇੱਥੇ ਬਰਸਾਤੀ ਪਾਣੀ ਜਮ੍ਹਾਂ ਹੋਣ ਕਾਰਨ ਸੈਂਕੜੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਕਾਜ ਨਿਬੇੜਣ ਲਈ ਕਈ ਤਰ੍ਹਾਂ ਦੇ ਪਾਪੜ ਵੇਲਣੇ ਪੈ ਰਹੇ ਹਨ। ਇੱਥੋਂ ਤਕ ਕਿ ਇਲਾਕੇ ਦੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਕਾਫ਼ੀ ਘੱਟ ਰਹੀ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਤੰਜ ਕੱਸਦਿਆਂ ਲੋਕਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PSPCL ਦੇ ਮੁਲਾਜ਼ਮ ਦਾ ਕਾਰਾ, ਬੱਤੀ ਕਦੋਂ ਆਵੇਗੀ ਪੁੱਛਣ 'ਤੇ ਪੇਚਕਸ ਮਾਰ ਵਿੰਨ੍ਹ 'ਤਾ ਬੰਦਾ
NEXT STORY