ਚੰਡੀਗੜ੍ਹ : ਪੰਜਾਬ 'ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਜਿੱਥੇ ਦਿਨ ਦੇ ਵੇਲੇ ਗਰਮੀ ਹੁੰਦੀ ਹੈ, ਉੱਥੇ ਹੀ ਰਾਤ ਨੂੰ ਪਾਰਾ ਘੱਟ ਜਾਂਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ ਆਉਣ ਵਾਲੇ 2 ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਹਾਲਾਂਕਿ ਐਤਵਾਰ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਰੇਲਵੇ ਨੇ ਸੋਮਵਤੀ ਮੱਸਿਆ ਮੌਕੇ ਯਾਤਰੀਆਂ ਨੂੰ ਦਿੱਤੀ ਵੱਡੀ ਸਹੂਲਤ, ਚਲਾਈ ਜਾਵੇਗੀ ਵਿਸ਼ੇਸ਼ ਰੇਲਗੱਡੀ
ਇਸ ਦੇ ਨਾਲ ਹੀ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਜਿਹੜਾ ਮੌਸਮ ਚੱਲ ਰਿਹਾ ਹੈ। ਇਹ ਮਲੇਰੀਆ ਅਤੇ ਡੇਂਗੂ ਵਰਗੀਆਂ ਬੀਮਾਰੀਆਂ ਲਈ ਅਨੁਕੂਲ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚਾ ਭਲਕੇ 4 ਘੰਟੇ ਲਈ ਕਰੇਗਾ ਪ੍ਰਦਰਸ਼ਨ, DC ਨਾਲ ਹੋਈ ਮੀਟਿੰਗ
5 ਸਤੰਬਰ ਤੱਕ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਤੋਂ 19 ਡਿਗਰੀ ਵਿਚਕਾਰ ਰਹੇਗਾ। ਅਜਿਹੇ 'ਚ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮਲੇਰੀਆ ਦੇ ਮਰੀਜ਼ ਆ ਸਕਦੇ ਹਨ, ਹਾਲਾਂਕਿ ਡੇਂਗੂ ਦਾ ਕੋਈ ਅਲਰਟ ਨਹੀਂ ਹੈ। ਅਜਿਹੇ 'ਚ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਚੌਕਸ ਰਹਿਣ ਦੀ ਲੋੜ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਮਸਾਰ ਹੋਈ ਇਨਸਾਨੀਅਤ, ਕੱਪੜੇ 'ਚ ਲਪੇਟੀ ਕਰੀਬ 7 ਦਿਨਾਂ ਦੀ ਬੱਚੀ ਬਰਾਮਦ
NEXT STORY