ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਬਾਰਿਸ਼ ਨੇ ਮੁੜ ਦਸਤਕ ਦੇ ਦਿੱਤੀ ਹੈ ਤੇ ਕਈ ਇਲਾਕਿਆਂ ਵਿਚ ਬਾਰਿਸ਼ ਸ਼ੁਰੂ ਹੋ ਗਈ ਹੈ। ਜਲੰਧਰ ਸਮੇਤ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਬੱਦਲ ਬਣੇ ਹੋਏ ਹਨ ਤੇ ਹਲਕੀ ਬੂੰਦਾਬਾਂਦੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਵੱਲੋਂ 1 ਮਾਰਚ ਤਕ ਸੂਬੇ ਦੀਆਂ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 26, 27 ਅਤੇ 28 ਫ਼ਰਵਰੀ ਨੂੰ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋ ਕੇ ਆਏ ਪੰਜਾਬੀ ਨੂੰ ਲੱਭਿਆ ਲੱਖਾਂ ਰੁਪਏ ਕਮਾਉਣ ਦਾ ਤਰੀਕਾ, ਬਦਲ ਗਈ ਜ਼ਿੰਦਗੀ
ਮੌਸਮ ਵਿਭਾਗ ਵੱਲੋਂ ਇਸ ਮਹੀਨੇ ਦੇ ਰਹਿੰਦੇ ਦਿਨਾਂ ਦੇ ਨਾਲ-ਨਾਲ ਅਗਲੇ ਮਹੀਨੇ ਦੀ ਸ਼ੁਰੂਆਤ ਵਿਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਬਾਰਿਸ਼ ਨਾਲ ਸੂਬੇ ਦੇ ਤਾਪਮਾਨ ਵਿਚ ਇਕ ਵਾਰ ਫ਼ਿਰ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦਾ ਮੰਨਣਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿਚ ਪਹਿਲਾਂ ਹਲਕਾ ਵਾਧਾ ਹੋਵੇਗਾ ਤੇ ਫ਼ਿਰ ਤਾਪਮਾਨ ਵਿਚ ਗਿਰਾਵਟ ਆਵੇਗੀ। ਇਸ ਕਾਰਨ ਲੋਕਾਂ ਨੂੰ ਇਕ ਵਾਰ ਫ਼ਿਰ ਸਰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 26 ਫ਼ਰਵਰੀ ਨੂੰ 5 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਸੰਭਾਵਨਾ ਹੈ।

ਉੱਥੇ ਹੀ 27 ਫ਼ਰਵਰੀ ਯਾਨੀ ਵੀਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੀਂਹ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦਿਨ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵੀਰਵਾਰ ਨੂੰ 12 ਜ਼ਿਲ੍ਹਿਆਂ ਦੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਜ਼ਿਲ੍ਹੇ ਦੋਆਬੇ ਦੇ ਮਾਝੇ ਦੇ ਹਨ।

28 ਫ਼ਰਵਰੀ ਨੂੰ ਤਾਂ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਬਾਰਿਸ਼ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲੇਗਾ। ਇਸ ਦਿਨ ਵੀ 13 ਜ਼ਿਲ੍ਹਿਆਂ ਲਈ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਅਗਲੇ ਮਹੀਨੇ ਦੀ ਸ਼ੁਰੂਆਤ ਵੀ ਬਾਰਿਸ਼ ਦੇ ਨਾਲ ਹੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਕਰੈਕਟਰਲੈੱਸ' ਕਹਿ ਕੇ ਸਹੁਰਿਆਂ ਨੇ ਗਲ਼ ਘੁੱਟ ਕੇ ਮਾਰ'ਤੀ ਨੂੰਹ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
NEXT STORY