ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਮੋਟੇ ਕੱਪੜੇ, ਕੰਬਲ, ਰਜਾਈਆਂ ਅਤੇ ਜੈਕਟਾਂ ਕੱਢਣ ਵਾਲਾ ਮੌਸਮ ਆ ਗਿਆ ਹੈ ਕਿਉਂਕਿ ਨਵੰਬਰ ਮਹੀਨੇ ਦੌਰਾਨ ਪੰਜਾਬ 'ਚ ਠੰਡ ਦਾ ਜ਼ੋਰ ਵੱਧਣ ਵਾਲਾ ਹੈ। ਦਰਅਸਲ ਮੌਸਮ ਵਿਭਾਗ ਵਲੋਂ 12 ਅਤੇ 13 ਨਵੰਬਰ ਨੂੰ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸ ਤੋਂ ਬਾਅਦ ਠੰਡ ਅੱਗੇ ਨਾਲੋਂ ਵੱਧ ਜਾਵੇਗੀ। ਮੌਸਮ ਵਿਭਾਗ ਅਨੁਸਾਰ 10 ਨਵੰਬਰ ਤੋਂ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਇਨ੍ਹਾਂ ਅਧਿਕਾਰੀਆਂ ਦੀ ਬਦਲੀ ਦੀ ਤਿਆਰੀ, ਮੰਗੀ ਗਈ ਰਿਪੋਰਟ
ਇਸ ਕਾਰਨ ਪੰਜਾਬ 'ਚ 12 ਅਤੇ 13 ਨਵੰਬਰ ਨੂੰ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਤਾਰੀਖ਼ਾਂ ਤੋਂ ਬਾਅਦ ਮੌਸਮ ਫਿਰ ਖ਼ੁਸ਼ਕ ਰਹਿਣ ਦੀ ਉਮੀਦ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਅਗਲੇ 5 ਦਿਨਾਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਖ਼ਾਤਿਆਂ 'ਚ ਆਵੇਗਾ ਬੋਨਸ, PGI ਡਾਇਰੈਕਟਰ ਨੇ...
ਪੰਜਾਬ 'ਚ ਰਾਤ ਦੇ ਤਾਪਮਾਨ 'ਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.2 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 3 ਦਿਨਾਂ ਲਈ ਰਾਤ ਅਤੇ ਸਵੇਰ ਦੇ ਸਮੇਂ ਪੰਜਾਬ ਦੇ ਕੁੱਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਟਾਕਿਆਂ ਦੇ ਧੂੰਏਂ ਕਾਰਨ ਗੁਰਦਾਸਪੁਰ ਦਾ AQI ਬੇਹੱਦ ਖ਼ਤਰਨਾਕ ਪੱਧਰ ’ਤੇ ਪਹੁੰਚਿਆ
NEXT STORY