ਜਲੰਧਰ- ਪੰਜਾਬ 'ਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੇ ਮੀਂਹ ਅਤੇ ਤੇਜ਼ ਹਵਾਵਾਂ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਉਥੇ ਹੀ ਕਈ ਥਾਈਂ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਨੁਕਸਾਨ ਵੀ ਹੋਇਆ ਹੈ। ਅੱਜ ਸਵੇਰ ਤੋਂ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ ਅਤੇ ਕਈ ਥਾਈਂ ਕਾਲੇ ਬੱਦਲ ਛਾਏ ਹੋਏ ਹਨ। ਜਾਣਕਾਰੀ ਮੁਤਾਬਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਸੈਲਸੀਅਸ ਡਿੱਗ ਗਿਆ, ਜਿਸ ਨਾਲ ਇਹ ਆਮ ਨਾਲੋਂ 6.2 ਡਿਗਰੀ ਘੱਟ ਹੋ ਗਿਆ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਪੰਜਾਬ 'ਚ ਅੱਜ ਤੋਂ 17 ਜੂਨ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ। ਅੱਜ 13 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪ੍ਰਤਾਪ ਬਾਜਵਾ ਨੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਪਾਈ ਵੋਟ, ਚੋਣ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ
14 ਜੂਨ ਨੂੰ ਵੀ ਪੰਜਾਬ ਵਿਚ ਕਈ ਜ਼ਿਲ੍ਹਿਆਂ 'ਚ ਮੌਸਮ ਵਿਗੜ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਅਤੇ ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਰਜ-ਚਮਕ, ਬਿਜਲੀ ਡਿੱਗਣ ਅਤੇ ਕੁਝ ਇਲਾਕਿਆਂ ’ਚ ਮੀਂਹ ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ ਬਣੀ ਹੋਈ ਹੈ।14 ਜੂਨ ਦੇ ਬਾਅਦ ਮੌਸਮ ਵਿਚ ਮੁੜ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਫਿਰ 15 ਤੇ 16 ਜੂਨ ਤੋਂ ਕਈ ਜ਼ਿਲ੍ਹਿਆਂ 'ਚ ਹਵਾਵਾਂ ਚੱਲਣ ਦੇ ਆਸਾਰ ਹਨ, ਜਿਸ ਕਾਰਨ ਮੌਸਮ ਫਿਰ ਤੋਂ ਠੰਡਾ ਹੋ ਜਾਵੇਗਾ। ਉੱਥੇ ਹੀ 17 ਜੂਨ ਨੂੰ ਮੌਸਮ ਬਿਲਕੁਲ ਸਾਫ਼ ਹੋਵੇਗਾ ਅਤੇ ਫਿਰ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ, ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਦੱਸ ਦੇਈਏ ਕਿ 1 ਜੂਨ ਤੋਂ 12 ਜੂਨ ਦੇ ਵਿਚਕਾਰ, ਪੰਜਾਬ 'ਚ ਔਸਤਨ 13.7 ਮਿਲੀਮੀਟਰ ਮੀਂਹ ਪਿਆ, ਜੋ ਕਿ ਆਮ ਨਾਲੋਂ 6 ਪ੍ਰਤੀਸ਼ਤ ਵੱਧ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਇੱਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਤੋਂ ਇਲਾਵਾ, ਪੂਰਬੀ ਹਵਾਵਾਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਤੂਫਾਨਾਂ ਲਈ ਅਨੁਕੂਲ ਹਾਲਾਤ ਬਣੇ ਰਹਿਣਗੇ, ਹਾਲਾਂਕਿ ਤੂਫਾਨਾਂ ਨਾਲ ਜੁੜੀ ਹਵਾ ਦੀ ਗਤੀ ਘੱਟ ਹੋਣ ਦੀ ਉਮੀਦ ਹੈ। ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਜੂਦਾ ਮੌਸਮ ਦੇ ਰੁਝਾਨਾਂ ਨੂੰ ਦੇਖਦੇ ਹੋਏ, ਇਹ ਸਪੱਸ਼ਟ ਹੈ ਕਿ ਮਾਨਸੂਨ ਜੂਨ ਦੇ ਅੰਤ ਤੱਕ ਸਮੇਂ ਸਿਰ ਆ ਜਾਵੇਗਾ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼, 1 ਦਿਨ ਦਾ ਮਿਲਿਆ ਰਿਮਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...
NEXT STORY