ਚੰਡੀਗੜ੍ਹ/ਜਲੰਧਰ- ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਖੁਸ਼ਕ ਚੱਲ ਰਹੇ ਮੌਸਮ ਤੋਂ ਬਾਅਦ ਹੁਣ ਮੌਸਮ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਵਾਰ ਬਾਰਿਸ਼ ਦੀ ਭਵਿੱਖਬਾਣੀ ਅਨੁਸਾਰ ਸੂਬੇ 'ਚ ਆਉਣ ਵਾਲੇ ਦਿਨਾਂ 'ਚ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ
ਵਿਭਾਗ ਦੀ ਰਿਪੋਰਟ ਅਨੁਸਾਰ 22 ਅਤੇ 23 ਅਕਤੂਬਰ ਨੂੰ ਪੂਰੇ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ, ਕਿਤੇ ਵੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ 24 ਅਕਤੂਬਰ ਨੂੰ ਪੱਛਮੀ ਗੜਬੜੀ ਦਾ ਅਸਰ ਦਿਖਣਾ ਸ਼ੁਰੂ ਹੋ ਜਾਵੇਗਾ। ਇਸ ਦਿਨ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ - ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
ਇਸੇ ਤਰ੍ਹਾਂ 25 ਅਕਤੂਬਰ ਨੂੰ ਇਹ ਸਿਸਟਮ ਉੱਤਰ ਵੱਲ ਸ਼ਿਫਟ ਹੋ ਜਾਵੇਗਾ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ 26 ਅਕਤੂਬਰ ਤੋਂ ਪੱਛਮੀ ਗੜਬੜੀ ਦਾ ਅਸਰ ਖਤਮ ਹੋ ਜਾਵੇਗਾ ਅਤੇ ਸੂਬੇ ਭਰ 'ਚ ਮੌਸਮ ਮੁੜ ਤੋਂ ਖੁਸ਼ਕ ਹੋ ਜਾਵੇਗਾ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਖੰਨਾ ਜੀ.ਟੀ. ਰੋਡ ’ਤੇ ਬਣ ਰਹੀ ਸੜਕ ਕਾਰਨ ਹਾਦਸਾ, ਦੋ ਟਰੱਕਾਂ ਵਿਚਕਾਰ ਫਸੀ ਆਈ-20 ਕਾਰ
NEXT STORY