ਜਲੰਧਰ : ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਦੇ ਚੱਲਦੇ ਤਿੰਨਾਂ ਜਗ੍ਹਾ ਮੀਂਹ ਦੇ ਆਸਾਰ ਬਣ ਰਹੇ ਹਨ। ਉਥੇ ਹੀ ਹਿਮਾਚਲ ਵਿਚ ਬਰਫ ਪੈਣ ਦੀ ਸਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਕਾਰਣ ਵਾਹਨਾਂ ਚਾਲਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਦੌਰਾਨ ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ, ਲਿਆ ਗਿਆ ਵੱਡਾ ਫ਼ੈਸਲਾ
ਮੌਸਮ ਵਿਭਾਗ ਅਨਸਾਰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿਚ ਅੱਜ ਮੀਂਹ ਦੀ 25 ਫੀਸਦੀ ਸੰਭਾਵਨਾ ਹੈ। ਦੂਜੇ ਪਾਸੇ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹੇਂਦਰਗੜ੍ਹ, ਰਿਵਾੜੀ, ਗੁਰੂਗਰਾਮ, ਫਰੀਦਾਬਾਦ ਅਤੇ ਪਲਵਲ ਵਿਚ ਮੀਂਹ ਦੀ 25 ਫੀਸਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਚੰਬਾ, ਕਿਨੌਰ, ਲਾਹੋਲ ਸਪਿਤੀ ਵਿਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦੇ ਸਾਹਮਣੇ ਨਵਜੋਤ ਸਿੱਧੂ ਦੀ ਵੰਗਾਰ, ਰੈਲੀ ’ਚ 10 ਹਜ਼ਾਰ ਦਾ ਇਕੱਠ ਕਰਕੇ ਦਿਖਾਓ
ਮੌਸਮ ਵਿਭਾਗ ਦਾ ਆਖਣਾ ਹੈ ਕਿ ਪੰਜਾਬ ਅਤੇ ਹਿਮਾਚਲ ਵਿਚ ਜ਼ਿਆਦਾਤਰ ਥਾਵਾਂ ’ਤੇ ਬੱਦਲ ਛਾਏ ਰਹਿਣ ਕਾਰਣ ਤਾਪਮਾਨ ਹਲਕਾ ਡਿੱਗ ਸਕਦਾ ਹੈ। ਜਿਸ ਕਾਰਣ ਲੋਕਾਂ ਨੂੰ ਅਜੇ ਠੰਡ ਤੋਂ ਰਾਹਤ ਨਹੀਂ ਮਿਲੇਗੀ। ਸੋਮਵਾਰ ਨੂੰ ਪੰਜਾਬ ਦਾ ਤਾਪਮਾਨ ਆਮ ਤੋਂ 9.2 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ
ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਸਕਦੀ ਹੈ ਭਾਰੀ ਪਰੇਸ਼ਾਨੀ
NEXT STORY