ਜਲੰਧਰ/ਚੰਡੀਗੜ੍ਹ- ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਦਿਨ ਦੇ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ, ਦੂਜੇ ਪਾਸੇ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਸੰਭਾਵਨਾ ਬਣ ਰਹੀ ਹੈ। ਇਸ ਤਬਦੀਲੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਲਈ 17 ਤੋਂ 20 ਫ਼ਰਵਰੀ ਤੱਕ ਜ਼ਿਲ੍ਹਾ-ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਬਾਰਿਸ਼ ਦੇ ਨਾਲ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ
ਵਿਭਾਗ ਮੁਤਾਬਕ ਅੱਜ 17 ਫ਼ਰਵਰੀ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ 'ਚ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਕਾਰਨ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਦੱਖਣ-ਪੱਛਮੀ ਹਿੱਸਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੌਸਮ ਬਦਲਣ ਦੇ ਆਸਾਰ ਹਨ। ਹੋਰ ਜ਼ਿਲ੍ਹਿਆਂ ਵਿੱਚ ਹਾਲਾਤ ਆਮ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ
18 ਫ਼ਰਵਰੀ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੌਸਮੀ ਸਰਗਰਮੀਆਂ ਜਾਰੀ ਰਹਿ ਸਕਦੀਆਂ ਹਨ। ਨਾਲ ਹੀ ਦੱਖਣੀ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਬਿਜਲੀ ਲਿਸ਼ਕਣ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਇਲਾਕਿਆਂ ਵਿੱਚ ਖੇਤੀਬਾੜੀ ਕਾਰਜ ਕਰ ਰਹੇ ਕਿਸਾਨਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ 19 ਤੇ 20 ਫ਼ਰਵਰੀ ਨੂੰ ਪੂਰੇ ਪੰਜਾਬ ਲਈ ਕੋਈ ਚੇਤਾਵਨੀ ਨਹੀਂ ਹੈ। ਮੌਸਮ ਦੁਬਾਰਾ ਸਥਿਰ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
CBSE ਬੋਰਡ ਪ੍ਰੀਖਿਆਵਾਂ ਅੱਜ ਤੋਂ, ਸ਼ਹਿਰ 'ਚ 31 ਕੇਂਦਰਾਂ ’ਤੇ ਪ੍ਰੀਖਿਆ ਦੇਣਗੇ ਲਗਭਗ 60 ਹਜ਼ਾਰ ਵਿਦਿਆਰਥੀ
NEXT STORY