ਚੰਡੀਗੜ੍ਹ : ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ’ਚ ਅੱਜ ਜਿੱਥੇ ਕਈ ਥਾਵਾਂ ’ਤੇ ਬੱਦਲ ਛਾਏ ਰਹੇ ਉਥੇ ਹੀ ਜਲੰਧਰ ਸਣੇ ਨੇੜਲੇ ਇਲਾਕਿਆਂ ਵਿਚ ਦਰਮਿਆਨੀ ਤੋਂ ਭਾਰੀ ਮੀਂਹ ਦੇਖਣ ਨੂੰ ਮਿਲਿਆ। ਜਲੰਧਰ ਵਿਚ ਪਏ ਭਾਰੀ ਮੀਂਹ ਕਾਰਣ ਸੜਕਾਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ। ਇਸ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਦੋ ਦਿਨ ਮੀਂਹ ਪੈਣ ਕਾਰਣ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪੂਰਾ ਅਹਿਤਿਆਤ ਵਰਤਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੁਲਸ ਨੇ ਟ੍ਰੈਪ ਲਗਾ ਕੇ ਗ੍ਰਿਫ਼ਤਾਰ ਕੀਤੇ ਸਕੇ ਭੈਣ-ਭਰਾ, ਕਾਰਨ ਜਾਣ ਹੋਵੋਗੇ ਹੈਰਾਨ
ਮੀਡੀਆ ਰਿਪੋਰਟਾਂ ਮੁਤਾਬਕ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਭਾਰੀ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ’ਚ 25 ਤੋਂ 27 ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਦਿਨ ਭਰ ਮੌਸਮ ਖੁਸ਼ਕ ਰਿਹਾ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਚਿੰਤਾ
ਭਾਰਤੀ ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਵੀ ਉੱਤਰੀ ਭਾਰਤ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੇ ਕਿਹਾ ਕਿ 25 ਜੁਲਾਈ ਤੋਂ ਉੱਤਰ-ਪੱਛਮੀ ਭਾਰਤ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਵੱਖ-ਵੱਖ ਥਾਵਾਂ ’ਤੇ ਭਾਰੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਇੱਕੋ ਦਿਨ ’ਚ ਤਿੰਨ ਲੋਕਾਂ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕਾਂ ’ਚ 17 ਸਾਲਾ ਕੁੜੀ, ਮੁੰਡਾ ਤੇ ਏ. ਐੱਸ. ਆਈ. ਸ਼ਾਮਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਰੰਜਿਸ਼ ਕਾਰਨ 'ਆਪ ਆਗੂ' 'ਤੇ ਹਮਲਾ, ਪੁਲਸ ਨੂੰ ਦਿੱਤੀ ਸ਼ਿਕਾਇਤ
NEXT STORY