ਚੰਡੀਗੜ੍ਹ : ਪੰਜਾਬ 'ਚ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪਿਆ ਅਤੇ ਹਰ ਪਾਸੇ ਹੜ੍ਹ ਆ ਗਏ, ਜਿਸ ਦੌਰਾਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ। ਮਾਨਸੂਨ ਸੀਜ਼ਨ ਦੌਰਾਨ ਇਸ ਵਾਰ ਜੁਲਾਈ ਮਹੀਨੇ ਦੌਰਾਨ ਪਏ ਮੀਂਹ ਨੇ ਪਿਛਲੇ 22 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਜੁਲਾਈ ਮਹੀਨੇ ਦੌਰਾਨ 231.8 ਐੱਮ. ਐੱਮ. ਮੀਂਹ ਰਿਕਾਰਡ ਕੀਤਾ ਗਿਆ ਹੈ, ਜੋ ਕਿ 44 ਫ਼ੀਸਦੀ ਜ਼ਿਆਦਾ ਹੈ।
ਇਹ ਵੀ ਪੜ੍ਹੋ : ਨਿਊ ਚੰਡੀਗੜ੍ਹ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ : ਕੈਬ ਡਰਾਈਵਰ ਦੀ ਧੌਣ ਵੱਢ ਕੇ ਬੇਰਹਿਮੀ ਨਾਲ ਕੀਤਾ ਕਤਲ
ਇਸ ਤੋਂ ਪਹਿਲਾਂ ਸਾਲ 2001 'ਚ ਜੁਲਾਈ ਮਹੀਨੇ ਦੌਰਾਨ 260.9 ਐੱਮ. ਐੱਮ. ਮੀਂਹ ਪਿਆ ਸੀ। ਇਸ ਤੋਂ ਇਲਾਵਾ ਸੂਬੇ ਦੇ 7 ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ, ਮਾਨਸਾ, ਸੰਗਰੂਰ, ਬਠਿੰਡਾ ਅਤੇ ਮੋਗਾ 'ਚ ਘੱਟ ਮੀਂਹ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ 'ਤੇ ਹੁੰਦੇ ਹਾਦਸਿਆਂ ਨੂੰ ਪਵੇਗੀ ਠੱਲ੍ਹ, CM ਮਾਨ ਨੇ ਪੁਲਸ ਨੂੰ ਦਿੱਤਾ ਖ਼ਾਸ ਤੋਹਫ਼ਾ
ਮੌਸਮ ਵਿਭਾਗ ਦੇ ਮੁਤਾਬਕ ਹੁਣ ਮਾਨਸੂਨ ਸੀਜ਼ਨ ਦੇ ਅਗਸਤ ਅਤੇ ਸਤੰਬਰ ਮਹੀਨੇ 'ਚ ਜ਼ਿਆਦਾ ਮੀਂਹ ਨਹੀਂ ਪਵੇਗਾ, ਹਾਲਾਂਕਿ ਆਮ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਸਤ ਦੇ ਪਹਿਲੇ ਹਫ਼ਤੇ ਚੰਗਾ ਮੀਂਹ ਪਵੇਗਾ ਪਰ ਬਾਅਦ 'ਚ ਅੱਗੇ ਪੂਰਾ ਮਹੀਨਾ ਆਮ ਨਾਲੋਂ ਥੋੜ੍ਹਾ ਘੱਟ ਮੀਂਹ ਪੈਣ ਦੇ ਆਸਾਰ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 5 ਅਗਸਤ ਤੱਕ ਛੁੱਟੀਆਂ ਦਾ ਐਲਾਨ
NEXT STORY