ਚੰਡੀਗੜ੍ਹ/ਜਲੰਧਰ (ਪੁਨੀਤ) : ਪੰਜਾਬ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਹੋਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ। ਸਾਰਾ ਦਿਨ ਤੇਜ਼ ਧੁੱਪ ਅਤੇ ਨਮੀ ਭਰੇ ਮੌਸਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ 17 ਅਤੇ 19-20 ਜੂਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਕਈ ਥਾਈਂ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਦੋਂ ਕਿ 18 ਜੂਨ ਨੂੰ ਮੌਸਮ ਸਾਧਾਰਨ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਿਹਾ, ਜਦੋਂ ਕਿ ਹਰਿਆਣਾ ਦੇ ਕੁਝ ਸਥਾਨਾਂ ’ਤੇ ਹਲਕਾ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹਨੇਰੀ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀਆਂ ਸਰਗਰਮੀਆਂ ਕਾਰਨ ਤਾਪਮਾਨ ਵਿਚ ਹੋਰ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ ਜਦੋਂ ਕਿ ਹਰਿਆਣਾ ਵਿਚ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਬੋਪਾਨੀ ਵਿਚ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24.2 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : ਥਾਣਾ ਮੁੱਖੀਆਂ ਸਮੇਤ ਕਈ ਚੌਕੀਆਂ ਦੇ ਇੰਚਾਰਜ ਬਦਲੇ, ਪਟਿਆਲਾ 'ਚ ਵੱਡਾ ਫੇਰਬਦਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਬਿਜਲੀ ਕੁਨੈਕਸ਼ਨਾਂ 'ਤੇ ਖ਼ਪਤਕਾਰਾਂ ਨੂੰ ਕੋਈ ਰਾਹਤ ਨਹੀਂ, ਹਾਈਕੋਰਟ ਨੇ ਪਾਵਰਕਾਮ ਤੋਂ ਮੰਗਿਆ ਜਵਾਬ
NEXT STORY