ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਵਲੋਂ ਵੱਡੀ ਭਵਿੱਖਬਾਣੀ ਜਾਰੀ ਕੀਤੀ ਗਈ ਗਈ। ਇਸ ਦੇ ਮੁਤਾਬਕ ਸੂਬੇ 'ਚ ਕੁੱਝ ਥਾਵਾਂ 'ਤੇ ਗਰਜ, ਬਿਜਲੀ, ਤੇਜ਼ ਹਵਾਵਾਂ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਅਜਿਹਾ ਮੌਸਮ ਪੰਜਾਬ ਦੇ 22 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰੇਗਾ। ਮੌਸਮ ਵਿਭਾਗ ਵਲੋਂ 7 ਅਪ੍ਰੈਲ ਤੱਕ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। 3 ਅਪ੍ਰੈਲ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐੱਸ. ਏ. ਐੱਸ. ਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ
ਇਸੇ ਤਰ੍ਹਾਂ 4 ਅਪ੍ਰੈਲ ਨੂੰ ਵੀ ਕਈ ਜ਼ਿਲ੍ਹਿਆਂ 'ਚ ਮੌਸਮ ਅਜਿਹਾ ਵੀ ਬਣਿਆ ਰਹੇਗਾ। ਸੂਬੇ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਲਈ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦਾ ਅੰਤਿਮ ਸਸਕਾਰ ਅੱਜ, ਭਿਆਨਕ ਸੜਕ ਹਾਦਸੇ 'ਚ ਹੋਈ ਮੌਤ (ਵੀਡੀਓ)
ਬਾਰਸ਼ ਦੇ ਸਬੰਧ ਵਿੱਚ 14 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕਈ ਖੇਤਰ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੁਹਾਲੀ ਦੇ ਕੁਝ ਖੇਤਰ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ ਹਵਾਵਾਂ
NEXT STORY