ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਸੰਘਣੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵਲੋਂ ਸੂਬੇ 'ਚ ਅਗਲੇ ਕੁੱਝ ਘੰਟਿਆਂ ਦੌਰਾਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਵੀ ਪੰਜਾਬ ਦੇ ਕੁੱਝ ਇਲਾਕਿਆਂ 'ਚ ਮੀਂਹ ਪਿਆ ਸੀ ਅਤੇ ਮੀਂਹ ਪੈਣ ਮਗਰੋਂ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਸਨ। ਅੱਜ ਵੀ ਬਹੁਤ ਇਲਾਕਿਆਂ 'ਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਵਿਭਾਗ ਵਲੋਂ ਜਤਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁੰਡੇ ਨੂੰ ਮਿੰਟਾਂ-ਸਕਿੰਟਾਂ 'ਚ ਆਈ ਮੌਤ, ਕੰਬ ਗਏ ਦੇਖਣ ਵਾਲੇ, ਨਹੀਂ ਦੇਖੀ ਜਾਂਦੀ CCTV
ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਸੰਘਣੀ ਧੁੰਦ ਪੈਣ ਅਤੇ ਸੀਤ ਲਹਿਰ ਚੱਲਣ ਦੀ ਵੀ ਪੇਸ਼ਨਗੋਈ ਕੀਤੀ ਹੈ। ਇਸ ਦੇ ਨਾਲ ਹੀ 2 ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੋਹੜੀ ਤੋਂ ਅਗਲੇ ਦਿਨ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੀਂ ਪੱਛਮੀ ਗੜਬੜੀ ਤਹਿਤ ਆਉਣ ਵਾਲੇ ਦਿਨਾਂ 'ਚ ਠੰਡ ਹੋਰ ਵੀ ਸਖ਼ਤ ਹੋਣ ਵਾਲੀ ਹੈ। ਇਸ ਵੇਲੇ ਪੰਜਾਬ 'ਚ ਸੀਤ ਲਹਿਰ ਜਾਰੀ ਹੈ ਅਤੇ ਸੂਬੇ ਦੇ ਤਾਪਮਾਨ 'ਚ 24 ਘੰਟਿਆਂ ਦੌਰਾਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਕਾਰ 'ਤੇ ਗਿਆ ਸੀ ਪਰਿਵਾਰ, ਘਰ ਆ ਕੇ ਵੇਖਿਆ 70 ਲੱਖ ਰੁਪਏ 'ਤੇ ਹੱਥ ਸਾਫ਼ ਕਰ ਗਿਆ ਚੋਰ
NEXT STORY