ਲੁਧਿਆਣਾ (ਸਿਆਲ) : ਜਿੱਥੇ ਸਾਉਣ ਮਹੀਨੇ ਦੇ ਪਹਿਲੇ ਦਿਨ ਹੀ ਸ਼ਹਿਰ 'ਚ ਤੂਫਾਨ ਰੂਪੀ ਤੇਜ਼ ਹਵਾਵਾਂ ਨਾਲ ਮੀਂਹ ਨੇ ਹਰ ਪਾਸੇ ਪਾਣੀ-ਪਾਣੀ ਕਰ ਦਿੱਤਾ, ਉੱਥੇ ਹੀ ਦੂਜੇ ਦਿਨ ਵੀ ਸ਼ਹਿਰ ਵਾਸੀਆਂ ਨੂੰ ਬਾਰਸ਼ ਤੋਂ ਰਾਹਤ ਨਹੀਂ ਮਿਲੀ।
ਮੰਗਲਵਾਰ ਨੂੰ ਵੀ ਭਾਰੀ ਬਾਰਸ਼ ਲਗਾਤਾਰ ਜਾਰੀ ਰਹੀ। ਬੇਸ਼ੱਕ ਬਾਰਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਪਰ ਲਗਾਤਾਰ ਹੋ ਰਹੀ ਬਾਰਸ਼ ਲੋਕਾਂ ਲਈ ਆਫਤ ਬਣ ਗਈ ਹੈ।
ਇਸ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਈਆਂ। ਲੋਕਾਂ ਨੂੰ ਅੰਦਰ-ਬਾਹਰ ਜਾਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਡੀਆਂ, ਕਾਰਾਂ ਸਭ ਪਾਣੀ 'ਚ ਡੁੱਬ ਗਈਆਂ ਹਨ। ਸਕੂਲ ਆਉਣ-ਜਾਣ ਵਾਲੇ ਬੱਚਿਆਂ ਨੂੰ ਵੀ ਪਰੇਸ਼ਾਨ ਹੋਣਾ ਪੈ ਰਿਹਾ ਹੈ।
ਪ੍ਰਸ਼ਾਸਨ ਵਲੋਂ ਬਾਰਸ਼ ਦੇ ਮੌਸਮ ਨੂੰ ਦੇਖਦਿਆਂ ਪਾਣੀ ਦੀ ਨਿਕਾਸੀ ਲਈ ਖਾਸ ਪ੍ਰਬੰਧ ਕੀਤੇ ਹੋਏ ਕਿਤੇ ਦਿਖਾਈ ਨਹੀਂ ਦੇ ਰਹੇ।
ਜਿਸ ਦੇ ਮੋਢਿਆਂ 'ਤੇ ਸੀ ਬਾਲ ਸੁਰੱਖਿਆ ਦਾ ਭਾਰ, ਉਹੀ ਕਰ ਰਿਹਾ ਸੀ ਬੱਚਿਆਂ ਨਾਲ ਦੁਰਵਿਵਹਾਰ
NEXT STORY