Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:56:15 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ

PUNJAB News Punjabi(ਪੰਜਾਬ)

ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ

  • Edited By Shivani Bassan,
  • Updated: 16 Mar, 2026 11:16 AM
Pathankot
rains in punjab dash farmers hopes
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਜ਼ਿਲ੍ਹੇ ’ਚ ਐਤਵਾਰ ਸਵੇਰੇ ਹੋਈ ਹਲਕੀ ਬਰਸਾਤ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਮੌਸਮ ਵਿਚ ਅਚਾਨਕ ਤਬਦੀਲੀ ਆ ਗਈ। ਆਸਮਾਨ ਵਿਚ ਛਾਏ ਬੱਦਲਾਂ ਅਤੇ ਕਣੀਆਂ ਨਾਲ ਜਿੱਥੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ, ਉੱਥੇ ਹੀ ਖੇਤਾਂ ਵਿਚ ਪੱਕਣ ਕਿਨਾਰੇ ਪਹੁੰਚੀ ਕਣਕ ਅਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਪਹੁੰਚਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਚਾਨਕ ਬਦਲੇ ਇਸ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਇਸ ਸਮੇਂ ਕਣਕ ਦੀ ਫਸਲ ਆਪਣੇ ਆਖਰੀ ਪੜਾਅ ਵਿਚ ਹੈ।  ਇਲਾਕੇ ਦੇ ਕਈ ਪਿੰਡਾਂ ਵਿੱਚ ਖੇਤਾਂ ਵਿੱਚ ਖੜੀ ਕਣਕ ਅਤੇ ਸਰੋਂ ਦੀ ਫਸਲ ਤੇਜ਼ ਹਵਾਵਾਂ ਦੇ ਜ਼ੋਰ ਨਾਲ ਡਿੱਗਦੀ ਨਜ਼ਰ ਆ ਰਹੀ ਹੈ। ਇਸ ਕਾਰਨ ਕਿਸਾਨਾਂ ਦੇ ਚਿਹਰਿਆਂ ‘ਤੇ ਪਰੇਸ਼ਾਨੀ ਸਾਫ਼ ਦਿਖਾਈ ਦੇ ਰਹੀ ਹੈ, ਕਿਉਂਕਿ ਸਰੋਂ ਦੀ ਫਸਲ ਦੀ ਕਟਾਈ ਦਾ ਸਮਾਂ ਨੇੜੇ ਆਉਣ ਨਾਲ ਫਸਲ ਨੂੰ ਹੋਇਆ ਨੁਕਸਾਨ ਉਨ੍ਹਾਂ ਲਈ ਵੱਡੀ ਮੁਸ਼ਕਲ ਬਣ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖਰਾਬ ਰਿਹਾ ਤਾਂ ਕਣਕ ਦੇ ਝਾੜ ‘ਤੇ ਸਿੱਧਾ ਅਸਰ ਪੈ ਸਕਦਾ ਹੈ। ਤੇਜ਼ ਹਵਾਵਾਂ ਕਾਰਨ ਕਈ ਖੇਤਾਂ ਵਿੱਚ ਕਣਕ, ਸਰੋਂ ਸਮੇਤ ਹੋਰ ਕਈ ਫਸਲਾਂ ਜ਼ਮੀਨ ਨਾਲ ਲੱਗ ਗਈਆਂ ਹਨ, ਜਿਸ ਨਾਲ ਦਾਣੇ ਦੀ ਗੁਣਵੱਤਾ ਘਟਣ ਅਤੇ ਪੈਦਾਵਾਰ ਵਿੱਚ ਕਮੀ ਆਉਣ ਦਾ ਖਤਰਾ ਬਣ ਗਿਆ ਹੈ। ਕੁਝ ਥਾਵਾਂ ‘ਤੇ ਬਾਰਿਸ਼ ਦਾ ਪਾਣੀ ਵੀ ਖੇਤਾਂ ਵਿੱਚ ਖੜ੍ਹਾ ਹੋ ਗਿਆ ਹੈ, ਜਿਸ ਨਾਲ ਫਸਲ ਨੂੰ ਹੋਰ ਨੁਕਸਾਨ ਹੋ ਸਕਦਾ ਹੈ। ਇਲਾਕੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਸਾਲ ਭਰ ਦੀ ਉਨ੍ਹਾਂ ਦੀ ਮਿਹਨਤ ਇਸ ਮੌਸਮੀ ਮਾਰ ਕਾਰਨ ਖਤਰੇ ਵਿੱਚ ਪੈ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ

ਬਾਬਾ ਬਕਾਲਾ ਸਾਹਿਬ ਖੇਤਰ ’ਚ ਕਿਸਾਨਾਂ ਦੀਆ ਫਸਲਾਂ ਬਰਬਾਦ 

ਬਾਬਾ ਬਕਾਲਾ ਸਾਹਿਬ(ਰਾਕੇਸ਼)- ਬਾਬਾ ਬਕਾਲਾ ਸਾਹਿਬ ਖੇਤਰ ਵਿਚ ਬੀਤੀ ਰਾਤ ਤੋਂ ਸੰਘਣੇ ਅਤੇ ਕਾਲੇ ਬੱਦਲ ਛਾਏ ਹੋਏ ਸਨ, ਪ੍ਰੰਤੂ ਅੱਜ ਸਵੇਰ ਤੋਂ ਹੀ ਲਗਾਤਾਰ ਹੋਈ ਤੇਜ਼ ਬਾਰਿਸ਼ ਅਤੇ ਤੇਜ਼ ਰਫਤਾਰ ਹਵਾਵਾ ਦੇ ਚੱਲਣ ਨਾਲ ਕਿਸਾਨਾ ਦੀ ਖੇਤਾਂ `ਚ ਖੜੀ ਕਣਕ ਦੀ ਫਸਲ ਵਿੱਛ ਗਈ। ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਅਤੇ ਚਿੰਤਾ ਦਾ ਵਿਸ਼ਾ ਬਣ ਗਏ। ਇਹ ਫਸਲ ਜੋ ਕਿ ਅਗਲੇ ਮਹੀਨੇ ਪੱਕ ਕੇ ਤਿਆਰ ਹੋਣ ਵਾਲੀ ਹੈ ਅਤੇ ਇਸ ਫਸਲ ਤੋਂ ਹੀ ਜ਼ਿੰਮੀਦਾਰਾਂ ਨੂੰ ਕਈ ਉਮੀਦਾ ਹੁੰਦੀਆਂ ਹਨ ਅਤੇ ਇਸ ਤੋਂ ਹੀ ਆਪਣੇ ਘਰ ਬਾਹਰ ਦਾ ਖਰਚਾ ਚਲਾਉਂਦੇ ਹਨ। ਪਰ ਇਹ ਬੇਮੌਸਮੀ ਬਾਰਿਸ਼ ਹੋਣ ਦੇ ਨਾਲ ਡਿੱਗੀ ਹੋਈ ਫਸਲ ਦਾ ਮੁੜ ਖੜੇ ਹੋਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਰਸਾਤ ਨਾਲ ਕਣਕ ਦਾ ਦਾਣਾ ਵੀ ਕਾਲਾ ਪੈ ਜਾਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ

ਬਰਸਾਤ ਨਾਲ ਅਗੇਤੀ ਕਣਕ ਜ਼ਮੀਨ ’ਤੇ ਵਿਛੀ, ਸਰ੍ਹੋਂ ਦੀ ਫਸਲ ਨੂੰ ਵੀ ਨੁਕਸਾਨ

ਬਠਿੰਡਾ,(ਮਨਜੀਤ)-ਅਚਾਨਕ ਬਦਲੇ ਮੌਸਮ ਨੇ ਅਗੇਤੀ ਝੋਨੇ ਵਾਲੀ ਕਣਕ ਜ਼ਮੀਨ ’ਤੇ ਵਿਛ ਗਈ। ਇਸ ਹਲਕੀ ਬਰਸਾਤ ਨਾਲ ਪਛੇਤੀਆਂ ਕਣਕਾਂ ਨੂੰ ਫਾਇਦਾ ਵੀ ਹੋਇਆ ਹੈ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈਰੀ ਗਰਮੀ ਕਾਰਨ ਇਹ ਕਣਕ ਖਰਾਬ ਹੋ ਰਹੀ ਸੀ ਬਰਸਾਤ ਪੈਣ ਨਾਲ ਤਾਪਮਾਨ ਇਕ ਵਾਰ ਹੇਠਾਂ ਆ ਗਿਆ, ਜਿਸ ਨਾਲ ਕਣਕ ਨੂੰ ਬਹੁਤ ਫਾਇਦਾ ਹੋਵੇਗਾ। ਇਲਾਕੇ ਦੇ ਕਈ ਪਿੰਡਾਂ ਵਿਚ ਸਵੇਰੇ ਚੱਲੀਆਂ ਤੇਜ਼ ਹਵਾਵਾਂ ਅਤੇ ਹਲਕੀ ਬਰਸਾਤ ਕਾਰਨ ਅਗੇਤੀ ਕਣਕ ਜ਼ਮੀਨ ਉੱਤੇ ਵਿਛ ਗਈ। ਖੇਤਾਂ ਵਿਚ ਕਈ ਥਾਵਾਂ ’ਤੇ ਕਣਕ ਦੀ ਫਸਲ ਡਿੱਗੀ ਹੋਈ ਦੇਖੀ ਗਈ, ਜਿਸ ਕਾਰਨ ਕਿਸਾਨ ਕਾਫੀ ਚਿੰਤਤ ਨਜ਼ਰ ਆਏ। ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਗਰਮੀ ਦਾ ਅਸਰ ਕਾਫੀ ਵਧ ਗਿਆ ਸੀ, ਜਿਸ ਕਾਰਨ ਕਿਸਾਨ ਆਪਣੀ ਕਣਕ ਦੀ ਫਸਲਾਂ ਨੂੰ ਗਰਮੀ ਤੋਂ ਬਚਾਉਣ ਲਈ ਲਗਾਤਾਰ ਪਾਣੀ ਲਗਾ ਰਹੇ ਸਨ। ਇਸ ਕਾਰਨ ਖੇਤ ਪਾਣੀ ਲਗਾਉਣ ਕਾਰਨ ਪਹਿਲਾਂ ਹੀ ਗਿੱਲੇ ਸਨ। ਇਸ ਦੌਰਾਨ ਐਤਵਾਰ ਸਵੇਰੇ ਹੋਈ ਹਲਕੀ ਬਰਸਾਤ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਦੀ ਫਸਲ ਨੂੰ ਜ਼ਮੀਨ ਉੱਤੇ ਵਿਛਾ ਦਿੱਤਾ। ਕਈ ਥਾਵਾਂ ’ਤੇ ਕਣਕ ਦੀ ਫਸਲ ਪੂਰੀ ਤਰ੍ਹਾਂ ਜ਼ਮੀਨ ਉੱਤੇ ਵਿਛੀ ਹੋਈ ਨਜ਼ਰ ਆਈ, ਜਿਸ ਕਾਰਨ ਕਿਸਾਨਾਂ ਵਿਚ ਫਸਲ ਦੇ ਝਾੜ ਨੂੰ ਲੈ ਕੇ ਚਿੰਤਾ ਵਧ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅਗਲੇ ਦਿਨਾਂ ਵਿਚ ਵੀ ਮੌਸਮ ਇਸੇ ਤਰ੍ਹਾਂ ਖਰਾਬ ਰਹਿੰਦਾ ਹੈ ਤਾਂ ਨੁਕਸਾਨ ਹੋਰ ਵੀ ਵਧ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ ਬੰਦ ਹੋਣ ਕਿਨਾਰੇ

ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਸਵੇਰੇ ਚੱਲੀਆਂ ਤੇਜ਼ ਹਵਾਵਾਂ ਅਤੇ ਹਲਕੀ ਬਰਸਾਤ ਕਾਰਨ ਪੱਕਣ ਵਾਲੀ ਕਣਕ ਜ਼ਮੀਨ ਉੱਤੇ ਵਿਛ ਗਈ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਝੋਨੇ ਵਾਲੀ ਅਗੇਤੀ ਕਣਕ ’ਤੇ ਪਿਆ ਹੈ। ਕਿਸਾਨਾਂ ਨੇ ਦੱਸਿਆ ਕਿ ਜਦੋਂ ਕਣਕ ਪੱਕਣ ਦੇ ਨੇੜੇ ਹੁੰਦੀ ਹੈ ਤਾਂ ਉਸ ਦਾ ਦਾਣਿਆਂ ਕਾਰਨ ਭਾਰ ਵਧ ਜਾਂਦਾ ਹੈ। ਇਸ ਸਮੇਂ ਪਈ ਬਰਸਾਤ ਨਾਲ ਕਣਕ ਦੀ ਜੜ੍ਹ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਤੇਜ਼ ਹਵਾ ਚੱਲਣ ਕਾਰਨ ਜ਼ਮੀਨ ’ਤੇ ਡਿੱਗ ਪਈ। ਕਿਸਾਨਾਂ ਨੇ ਦੱਸਿਆ ਕਿ ਜ਼ਮੀਨ ’ਤੇ ਵਿਛੀ ਕਣਕ ਮੁੜ ਖੜ੍ਹੀ ਨਹੀਂ ਹੁੰਦੀ, ਜਿਸ ਕਾਰਨ ਝਾੜ ਘਟਨਾ ਤੈਅ ਹੁੰਦਾ ਹੈ। ਇਸ ਦੇ ਨਾਲ ਹੀ ਕਣਕ ਦੇ ਦਾਣਿਆਂ ਦੀ ਭਰਵੱਟ ’ਤੇ ਵੀ ਅਸਰ ਪੈਂਦਾ ਹੈ। ਕਿਸਾਨਾਂ ਦਾ ਅੰਦਾਜ਼ਾ ਹੈ ਕਿ ਇਸ ਕਾਰਨ ਪ੍ਰਤੀ ਏਕੜ ਤਿੰਨ ਤੋਂ ਚਾਰ ਮਣ ਤਕ ਝਾੜ ਘਟ ਸਕਦਾ ਹੈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।ਇਸ ਤੋਂ ਇਲਾਵਾ ਜੋ ਸਰ੍ਹੋਂ ਦੀ ਫਸਲ ਬਿਲਕੁਲ ਪੱਕ ਚੁੱਕੀ ਸੀ, ਉਸ ਨੂੰ ਵੀ ਇਸ ਮੀਂਹ ਅਤੇ ਤੇਜ਼ ਹਵਾ ਨਾਲ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਦੱਸਿਆ ਕਿ ਸਰ੍ਹੋਂ ’ਤੇ ਲੱਗੀਆਂ ਫਲੀਆਂ ਹਵਾ ਅਤੇ ਬਰਸਾਤ ਕਾਰਨ ਟੁੱਟ ਕੇ ਥੱਲੇ ਡਿੱਗਣ ਦਾ ਖਤਰਾ ਬਣ ਜਾਂਦਾ ਹੈ, ਜਿਸ ਨਾਲ ਦਾਣਾ ਵੀ ਜ਼ਮੀਨ ’ਤੇ ਝੜ ਸਕਦਾ ਹੈ। ਇਸ ਕਾਰਨ ਸਰ੍ਹੋਂ ਦੇ ਉਤਪਾਦਨ ਵਿਚ ਵੀ ਕਮੀ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮੀ ਤਬਦੀਲੀ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਅੰਦਾਜ਼ਾ ਲਗਾਇਆ ਕਿ ਇਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ ਚਾਰ ਤੋਂ ਪੰਜ ਮਣ ਤਕ ਝਾੜ ਘਟ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰ੍ਹੋਂ ਦੀ ਪੱਕੀ ਹੋਈ ਫਸਲ ਨੂੰ ਵੀ ਇਸ ਬਰਸਾਤ ਅਤੇ ਤੇਜ਼ ਹਵਾ ਨਾਲ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ

ਮਾਨਸਾ 'ਚ ਵੀ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫਿਰਿਆ

ਮਾਨਸਾ (ਸੰਦੀਪ ਮਿੱਤਲ)-ਇਲਾਕੇ ਵਿਚ ਬੀਤੀ ਰਾਤ ਅਤੇ ਸਵੇਰੇ ਆਈ ਤੇਜ਼ ਹਨੇਰੀ ਅਤੇ ਤੂਫਾਨੀ ਹਵਾਵਾਂ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਵੱਡਾ ਝਟਕਾ ਲਾਇਆ ਹੈ। ਕਈ ਪਿੰਡਾਂ ਵਿਚ ਖੇਤਾਂ ਵਿਚ ਖੜ੍ਹੀ ਕਣਕ ਦੀ ਫਸਲ ਤੇਜ਼ ਹਵਾਵਾਂ ਦੇ ਕਾਰਨ ਜ਼ਮੀਨ ਨਾਲ ਲੱਗ ਕੇ ਵਿਛ ਗਈ ਹੈ। ਇਸ ਅਚਾਨਕ ਮੌਸਮੀ ਤਬਦੀਲੀ ਕਾਰਨ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਡਰ ਪੈਦਾ ਹੋ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਾਲ ਭਰ ਦੀ ਮਿਹਨਤ ਨਾਲ ਤਿਆਰ ਕੀਤੀ ਫਸਲ ਕੁਝ ਮਿੰਟਾਂ ਦੀ ਤੇਜ਼ ਹਨੇਰੀ ਨਾਲ ਪ੍ਰਭਾਵਿਤ ਹੋ ਗਈ ਹੈ। ਹਵਾਵਾਂ ਦਾ ਜ਼ੋਰ ਇੰਨਾ ਜ਼ਿਆਦਾ ਸੀ ਕਿ ਕਈ ਖੇਤਾਂ ਵਿਚ ਖੜ੍ਹੀ ਕਣਕ ਦੀ ਫਸਲ ਝੁੱਕ ਕੇ ਜ਼ਮੀਨ ਨਾਲ ਲੱਗ ਗਈ। ਕਈ ਥਾਵਾਂ ’ਤੇ ਫਸਲ ਪੂਰੀ ਤਰ੍ਹਾਂ ਵਿਛ ਗਈ ਹੈ, ਜਿਸ ਕਾਰਨ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਸਮੇਂ ਕਣਕ ਦੀ ਫਸਲ ਪੱਕਣ ਦੇ ਅਖੀਰਲੇ ਪੜਾਅ ’ਤੇ ਹੈ ਅਤੇ ਕੁਝ ਹਫਤਿਆਂ ਵਿਚ ਕਟਾਈ ਸ਼ੁਰੂ ਹੋਣੀ ਸੀ। ਕਿਸਾਨਾਂ ਨੂੰ ਉਮੀਦ ਸੀ ਕਿ ਇਸ ਵਾਰ ਮੌਸਮ ਸਹੀ ਰਹਿਣ ਕਰ ਕੇ ਪੈਦਾਵਾਰ ਵੀ ਚੰਗੀ ਹੋਵੇਗੀ ਪਰ ਅਚਾਨਕ ਆਈ ਤੇਜ਼ ਹਨੇਰੀ ਨੇ ਉਨ੍ਹਾਂ ਦੀਆਂ ਉਮੀਦਾਂ ਨੂੰ ਝਟਕਾ ਦੇ ਦਿੱਤਾ ਹੈ। ਖੇਤਾਂ ਵਿਚ ਵਿਛੀ ਹੋਈ ਫਸਲ ਨੂੰ ਦੇਖ ਕੇ ਕਿਸਾਨ ਬਹੁਤ ਚਿੰਤਤ ਨਜ਼ਰ ਆ ਰਹੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਕਣਕ ਦੀ ਫਸਲ ਜ਼ਮੀਨ ਨਾਲ ਲੱਗ ਜਾਂਦੀ ਹੈ ਤਾਂ ਉਸ ਦੀ ਪੈਦਾਵਾਰ ’ਤੇ ਸਿੱਧਾ ਪ੍ਰਭਾਵ ਪੈਂਦਾ ਹੈ। ਇਸ ਨਾਲ ਦਾਣਾ ਭਰਨ ਦੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਕੱਟਾਈ ਸਮੇਂ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖਾਸ ਕਰਕੇ ਕੰਬਾਈਨ ਮਸ਼ੀਨਾਂ ਨਾਲ ਵਿਛੀ ਹੋਈ ਫਸਲ ਕੱਟਣਾ ਔਖਾ ਹੋ ਜਾਂਦਾ ਹੈ, ਜਿਸ ਨਾਲ ਕਟਾਈ ਦਾ ਖਰਚਾ ਵੀ ਵਧ ਜਾਂਦਾ ਹੈ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਾਰ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਸਿੰਚਾਈ ’ਤੇ ਕਾਫੀ ਖਰਚਾ ਕੀਤਾ ਸੀ। ਖੇਤੀਬਾੜੀ ਦੀ ਲਾਗਤ ਪਹਿਲਾਂ ਹੀ ਕਾਫੀ ਵਧ ਚੁੱਕੀ ਹੈ। ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਨਾਲ ਸਿੰਚਾਈ ਅਤੇ ਖੇਤੀਬਾੜੀ ਦੇ ਕੰਮ ਹੋਰ ਮਹਿੰਗੇ ਹੋ ਗਏ ਹਨ। ਹੁਣ ਜੇਕਰ ਫਸਲ ਨੂੰ ਨੁਕਸਾਨ ਹੋਇਆ ਤਾਂ ਉਨ੍ਹਾਂ ਲਈ ਖਰਚਾ ਵੀ ਕੱਢਣਾ ਮੁਸ਼ਕਲ ਹੋ ਜਾਵੇਗਾ। ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਕਈ ਏਕੜਾਂ ਵਿਚ ਫਸਲ ਹਵਾਵਾਂ ਦੇ ਜ਼ੋਰ ਨਾਲ ਝੁਕ ਗਈ ਹੈ। ਕੁਝ ਖੇਤਾਂ ਵਿਚ ਕਣਕ ਦੀਆਂ ਬਾਲੀਆਂ ਮਿੱਟੀ ਨਾਲ ਲੱਗ ਗਈਆਂ ਹਨ। ਜੇਕਰ ਆਉਣ ਵਾਲੇ ਦਿਨਾਂ ਵਿਚ ਮੀਂਹ ਪੈ ਗਿਆ ਤਾਂ ਫਸਲ ਵਿਚ ਨਮੀ ਵਧਣ ਨਾਲ ਸੜਨ ਦਾ ਖਤਰਾ ਵੀ ਬਣ ਸਕਦਾ ਹੈ ਜਿਸ ਨਾਲ ਉਪਜ ਘੱਟ ਹੋ ਸਕਦੀ ਹੈ ਅਤੇ ਗੁਣਵੱਤਾ ’ਤੇ ਵੀ ਅਸਰ ਪਵੇਗਾ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਕਰਜ਼ੇ ਅਤੇ ਵਧ ਰਹੇ ਖਰਚਿਆਂ ਦੇ ਬੋਝ ਹੇਠਾਂ ਦਬੇ ਹੋਏ ਹਨ। ਖੇਤੀਬਾੜੀ ਵਿਚ ਲੱਗਣ ਵਾਲੀ ਲਾਗਤ ਹਰ ਸਾਲ ਵਧਦੀ ਜਾ ਰਹੀ ਹੈ ਪਰ ਪੈਦਾਵਾਰ ਦੀ ਕੀਮਤ ਉਨ੍ਹਾਂ ਦੇ ਮੁਤਾਬਕ ਨਹੀਂ ਮਿਲਦੀ। ਹੁਣ ਜੇਕਰ ਕੁਦਰਤੀ ਆਫਤਾਂ ਕਾਰਨ ਫਸਲ ਨੂੰ ਨੁਕਸਾਨ ਹੋਇਆ ਤਾਂ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਵੀ ਖਰਾਬ ਹੋ ਸਕਦੀ ਹੈ। ਇਲਾਕੇ ਦੇ ਕਿਸਾਨ ਆਗੂਆਂ ਨੇ ਵੀ ਇਸ ਸਥਿਤੀ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਕਦੇ ਮੌਸਮ ਦੀ ਮਾਰ, ਕਦੇ ਕੀਟਾਂ ਦਾ ਹਮਲਾ ਅਤੇ ਕਦੇ ਬਾਜ਼ਾਰ ਦੀਆਂ ਸਮੱਸਿਆਵਾਂ ਕਿਸਾਨਾਂ ਨੂੰ ਪ੍ਰਭਾਵਿਤ ਕਰਦੀਆਂ ਰਹਿੰਦੀਆਂ ਹਨ। ਕਿਸਾਨਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਖੇਤਾਂ ’ਚ ਵਿਛੀ ਫਸਲ ਦਾ ਜਲਦੀ ਜਾਇਜ਼ਾ ਲਿਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਵੱਲੋਂ ਸਮੇਂ ਸਿਰ ਮਦਦ ਮਿਲੇਗੀ ਤਾਂ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜਿੱਥੇ ਵੀ ਮੌਸਮ ਕਾਰਨ ਫਸਲ ਨੂੰ ਨੁਕਸਾਨ ਹੋਇਆ ਹੈ, ਉੱਥੇ ਜਲਦੀ ਹੀ ਟੀਮਾਂ ਭੇਜ ਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਕਿਸਾਨਾਂ ਤੋਂ ਮਿਲ ਰਹੀਆਂ ਜਾਣਕਾਰੀਆਂ ਦੇ ਆਧਾਰ ’ਤੇ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਉਸ ਨੂੰ ਉੱਚ ਅਧਿਕਾਰੀਆਂ ਤਕ ਭੇਜਿਆ ਜਾਵੇਗਾ।ਕਿਸਾਨਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਸਹਾਇਤਾ ਮਿਲੇਗੀ ਤਾਂ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਕੁਝ ਰਾਹਤ ਮਿਲ ਸਕਦੀ ਹੈ ਅਤੇ ਉਹ ਅਗਲੀ ਫਸਲ ਦੀ ਤਿਆਰੀ ਵੀ ਢੰਗ ਨਾਲ ਕਰ ਸਕਣਗੇ। ਇਸ ਅਚਾਨਕ ਆਈ ਤੇਜ਼ ਹਨੇਰੀ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਖੇਤੀਬਾੜੀ ਮੌਸਮ ਦੀ ਮਿਹਰਬਾਨੀ ’ਤੇ ਨਿਰਭਰ ਕਰਦੀ ਹੈ। ਕਿਸਾਨ ਸਾਲ ਭਰ ਮਿਹਨਤ ਕਰ ਕੇ ਫਸਲ ਤਿਆਰ ਕਰਦਾ ਹੈ ਪਰ ਕੁਦਰਤ ਦੀ ਇਕ ਛੋਟੀ ਜਿਹੀ ਮਾਰ ਵੀ ਉਸ ਦੀ ਮਿਹਨਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਮੌਸਮ ਵਿਭਾਗ ਦੇ ਜਾਣਕਾਰਾਂ ਮੁਤਾਬਕ ਇਸ ਸਮੇਂ ਮੌਸਮ ’ਚ ਤਬਦੀਲੀ ਆਉਣ ਕਾਰਨ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਲਈ ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਖੇਤਾਂ ’ਚ ਵਿਛੀ ਹੋਈ ਫਸਲ ਨੂੰ ਦੇਖ ਕੇ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਅਤੇ ਨਿਰਾਸ਼ਾ ਸਾਫ ਦਿਖਾਈ ਦੇ ਰਹੀ ਹੈ।ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਫਸਲ ਨੂੰ ਵੱਡਾ ਨੁਕਸਾਨ ਹੁੰਦਾ ਹੈ ਤਾਂ ਤੁਰੰਤ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕੁੱਝ ਰਾਹਤ ਮਿਲ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Rains
  • Punjab
  • farmers
  • Crops
  • ਮੀਂਹ
  • ਪੰਜਾਬ
  • ਕਿਸਾਨ
  • ਫਸਲਾਂ

ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ 2 ਸਮੱਗਲਰ ਦਬੋਚੇ

NEXT STORY

Stories You May Like

  • kashmir himachal heavy rain snowfall
    ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ ਮਗਰੋਂ ਬਰਫ਼ਬਾਰੀ, ਚਿੱਟੀ ਚਾਦਰ ਨਾਲ ਢੱਕੇ ਕਈ ਇਲਾਕੇ
  • demand to immediately remove wheat hoards lying in mandis and focal points
    ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +