ਜਲੰਧਰ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਨੇ ਅਚਾਨਕ ਰੂਖ ਬਦਲਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ ਅੱਜ ਰਾਤ ਪੰਜਾਬ ਦੇ ਮੱਧ ਅਤੇ ਉੱਤਰੀ ਹਿੱਸਿਆਂ 'ਚ ਦਰਮਿਆਨੀ ਮੀਂਹ ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਅਗਲੇ ਪੰਜ ਦਿਨਾਂ ਦੀ ਮੌਸਮ ਰਿਪੋਰਟ ਜਾਰੀ ਕਰਦਿਆਂ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਭਾਰੀ ਚਿਤਾਵਨੀ ਦਿੱਤੀ ਹੈ। ਯਾਨੀ ਕਿ ਅਗਲੇ ਪੰਜ ਦਿਨ ਸਾਉਣ ਦੇ ਮਹੀਨੇ ਦੀ ਝੜੀ ਲੱਗੇਗੀ। ਇਸ ਦੇ ਨਾਲ ਹੀ ਅੱਜ ਰਾਤ ਤੋਂ 25 ਜੁਲਾਈ ਤੱਕ ਵੱਖ-ਵੱਖ ਜ਼ਿਲ੍ਹਿਆਂ ਲਈ ਵੱਖ-ਵੱਖ ਦਰਜੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਮੌਸਮ ਵਿਭਾਗ ਅਨੁਸਾਰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਅੱਜ ਮੌਸਮ ਵਿੱਚ ਤਬਦੀਲੀ ਦੇ ਆਸਾਰ ਹਨ। ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨੀ ਮੀਂਹ ਪੈ ਸਕਦੀ ਹੈ, ਜਿਸ ਨਾਲ ਕੁਝ ਥਾਵਾਂ 'ਤੇ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵਗਣ ਦੀ ਸੰਭਾਵਨਾ ਵੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਅੰਮ੍ਰਿਤਸਰ ਦੇ ਵਕੀਲ 'ਤੇ ਗੋਲੀਬਾਰੀ
22 ਤੋਂ 25 ਜੁਲਾਈ ਤੱਕ ਦੀ ਰਿਪੋਰਟ
22 ਜੁਲਾਈ ਨੂੰ ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਹਲਕੀ ਚਿਤਾਵਨੀ ਜਾਰੀ ਹੈ, ਜਦਕਿ ਬਾਕੀ ਪੰਜਾਬ ਲਈ ਕੋਈ ਚਿਤਾਵਨੀ ਨਹੀਂ ਹੈ। 23 ਅਤੇ 24 ਜੁਲਾਈ ਨੂੰ ਵੀ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ ਅਤੇ ਹੋਰ ਉੱਤਰੀ ਜ਼ਿਲ੍ਹਿਆਂ 'ਚ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 25 ਜੁਲਾਈ 2025 ਨੂੰ ਪੂਰੇ ਪੰਜਾਬ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਪੁਲਸ ਨੇ 2 ਮੁਲਜ਼ਮਾਂ ਨੂੰ 1 ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ
NEXT STORY