ਜਲੰਧਰ (ਵਰੁਣ)- ਇੰਡਸਟ੍ਰੀਅਲ ਏਰੀਆ ਵਿਚ ਸੜਕ ’ਤੇ ਖੜ੍ਹੇ ਮੀਂਹ ਦੇ ਪਾਣੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਇਕ ਔਰਤ ਦੀ ਟਰੱਕ ਦੀ ਟੱਕਰ ਨਾਲ ਮੌਤ ਹੋ ਗਈ। ਟਰੱਕ ਡਰਾਈਵਰ ਖੁਦ ਔਰਤ ਨੂੰ ਹਸਪਤਾਲ ਲੈ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੈਲਾਸ਼ ਦੇਵੀ ਵਜੋਂ ਹੋਈ ਹੈ, ਜੋ ਰਾਮ ਨਗਰ ਦੀ ਰਹਿਣ ਵਾਲੀ ਹੈ।
ਜਾਣਕਾਰੀ ਅਨੁਸਾਰ ਕੈਲਾਸ਼ ਦੇਵੀ ਇਕ ਫੈਕਟਰੀ ’ਚ ਕੰਮ ਕਰਦੀ ਸੀ। ਉਹ ਦੇਰ ਸ਼ਾਮ ਘਰ ਜਾਣ ਲਈ ਇੰਡਸਟਰੀ ਏਰੀਆ ਵਿਚ ਇਕ ਆਟੋ ਦੀ ਉਡੀਕ ਕਰ ਰਹੀ ਸੀ। ਇਸ ਦੌਰਾਨ ਜਦੋਂ ਉਹ ਮੀਂਹ ਦੇ ਪਾਣੀ ਤੋਂ ਬਚਣ ਲਈ ਸੜਕ ਪਾਰ ਕਰ ਰਹੀ ਸੀ ਤਾਂ ਉਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜੋ ਉਲਟ-ਪਾਸੇ ਤੋਂ ਆ ਰਿਹਾ ਸੀ।
ਇਹ ਵੀ ਪੜ੍ਹੋ- ''ਤੇਰਾ ਕੇਸ ਰਫ਼ਾ-ਦਫ਼ਾ ਕਰਵਾ ਦਿਆਂਗੇ....'' ਕਹਿ ਕੇ ਵੱਡਾ ਕਾਂਡ ਕਰਨ ਨੂੰ ਫ਼ਿਰਦੇ ਸੀ ਇਹ 'ਪੁਲਸ ਵਾਲੇ'
ਹਾਲਾਂਕਿ, ਔਰਤ ਨੂੰ ਮਾਮੂਲੀ ਸੱਟ ਲੱਗੀ ਸੀ ਤੇ ਉਸ ਦੇ ਨੱਕ ’ਚੋਂ ਖੂਨ ਵਹਿ ਰਿਹਾ ਸੀ। ਟਰੱਕ ਡਰਾਈਵਰ ਖੁਦ ਜ਼ਖਮੀ ਔਰਤ ਨੂੰ ਹਸਪਤਾਲ ਲੈ ਗਿਆ ਪਰ ਇਲਾਜ ਦੌਰਾਨ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।
ਮੌਕੇ ’ਤੇ ਪਹੁੰਚੇ ਚੌਕੀ ਫੋਕਲ ਪੁਆਇੰਟ ਦੇ ਪੁਲਸ ਕਰਮਚਾਰੀ ਵਿਕਰਮ ਸਿੰਘ ਨੇ ਟਰੱਕ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ। ਇਸ ਵੇਲੇ ਡਰਾਈਵਰ ਪੁਲਸ ਹਿਰਾਸਤ ਵਿਚ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ ਨਹੀਂ ਲਵਾ ਲਿਆ 'ਚੂਨਾ' !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਸੂਮ ਨੂੰ ਇਕੱਲੀ ਦੇਖ ਘਰ 'ਚ ਵੜ ਗਿਆ 70 ਸਾਲਾ ਬੰਦਾ, ਟੱਪੀਆਂ ਹੈਵਾਨੀਅਤ ਦੀਆਂ ਹੱਦਾਂ
NEXT STORY