ਚੰਡੀਗੜ੍ਹ/ਸ਼ਿਮਲਾ, 4 ਜੁਲਾਈ (ਯੂ.ਐੱਨ.ਆਈ./ਬਿਊਰੋ)- ਦੱਖਣ-ਪੱਛਮੀ ਮਾਨਸੂਨ ਦੇ ਪੱਛਮ ਉੱਤਰ ਖੇਤਰ ਵਿਚ ਐਤਵਾਰ ਨੂੰ ਸਰਗਰਮ ਹੋਣ ਦੇ ਆਸਾਰ ਹਨ ਅਤੇ ਅਗਲੇ 5 ਦਿਨ ਖੇਤਰ ਵਿਚ ਚੰਗੀ ਬਾਰਿਸ਼ ਹੋਵੇਗੀ। ਪੰਜਾਬ ਸਣੇ ਉੱਤਰੀ ਸੂਬਿਆਂ ਦੇ ਕਈ ਹਿੱਸਿਆਂ ਵਿਚ ਸ਼ਨੀਵਾਰ ਦੇਰ ਸ਼ਾਮ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ।
ਓਧਰ ਹਿਮਾਚਲ ਪ੍ਰਦੇਸ਼ ਦੇ ਵਧੇਰੇ ਖੇਤਰਾਂ ਵਿਚ ਪਿਛਲੇ 24 ਘੰਟਿਆਂ ਵਿਚ ਕਾਫੀ ਮੀਂਹ ਪਿਆ। ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਸੂਬੇ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ। ਇਸ ਦੌਰਾਨ ਆਸਮਾਨੀ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ।
ਉਥੇ ਹੀ ਰਾਸ਼ਟਰੀ ਰਾਜਧਾਨੀ 'ਚ ਅਗਲੇ 3-4 ਦਿਨ ਅਸਮਾਨ 'ਚ ਬੱਦਲ ਛਾਏ ਰਹਿਣ ਅਤੇ ਹਲਕਾ ਮੀਂਹ ਪੈਣ ਨਾਲ ਦਿੱਲੀ 'ਚ ਪਾਰਾ ਥੋੜ੍ਹਾ ਹੇਠਾਂ ਰਹਿਣ ਦੀ ਉਮੀਦ ਹੈ। ਓਧਰ, ਮੁੰਬਈ ਸਣੇ ਦੇਸ਼ ਦੇ ਪੱਛਮੀ ਸੂਬੇ ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸਿਆਂ 'ਚ ਸ਼ਨੀਵਾਰ ਨੂੰ ਪਏ ਮੋਹਲੇਧਾਰ ਮੀਂਹ ਕਾਰਣ ਕੰਧਾਂ ਡਿੱਗਣ, ਦਰੱਖਤ ਡਿੱਗਣ ਅਤੇ ਪਾਣੀ ਭਰਣ ਦੀਆਂ ਕਈ ਉਦਾਹਰਣਾਂ ਦੇਖਣ ਨੂੰ ਮਿਲੀਆਂ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਕਿਤੋਂ ਵੀ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਫੀਸ ਮਾਮਲੇ ਨੂੰ ਲੈ ਕੇ ਮਾਪਿਆਂ ਵੱਲੋਂ ਸੁਪਰੀਮ ਕੋਰਟ 'ਚ ਲੜਾਂਗੇ : ਚਰਨਪਾਲ ਬਾਗੜੀ
NEXT STORY