ਚੰਡੀਗੜ੍ਹ : ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਅਤੇ ਇਸ ਸਬੰਧ ਵਿਚ ਪ੍ਰਭਾਵੀ ਜਾਗਰੂਤਾ ਮੁਹਿੰਮ ਆਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਵੇਰਕਾ ਨੇ ਓਮੀਕਰੋਨ ਨਾਂ ਦੇ ਇਸ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਡਾ. ਵੇਰਕਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਰੋਨਾ ਦੀ ਟੈਸਟਿੰਗ ਲਈ 3 ਵੀ.ਆਰ.ਡੀ.ਐਲ. ਲੈਬਜ਼ ਹਨ ਅਤੇ ਪ੍ਰਤੀ ਦਿਨ 35000 ਆਰ.ਟੀ.ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿਚ ਆਈਸੋਲੇਸ਼ਨ ਵਾਰਡ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਵਿਚ 1440 ਐਲ2 ਬੈਡ ਅਤੇ 830 ਐਲ3 ਬੈਡ ਹਨ। ਇਸ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਵਿਚ 358 ਕੋਵਿਡ ਵੈਂਟੀਲੇਟਰ ਅਤੇ 67 ਨਾਨ ਕੋਵਿਡ ਵੈਂਟੀਲੇਟਰ ਹਨ।
ਇਸ ਦੌਰਾਨ ਡਾ. ਵੇਰਕਾ ਨੇ ਸੂਬੇ ਭਰ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ, ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅੰਮ੍ਰਿਤਸਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ, ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਸੀਮਾਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਸਮੇਂ ਪ੍ਰਿੰਸੀਪਲ ਸਕੱਤਰ ਅਲੋਕ ਸ਼ੇਖਰ, ਡਾ. ਅਵਿਨਾਸ਼ ਕੁਮਾਰ ਡੀ.ਆਰ.ਐਮ.ਈ., ਪ੍ਰਿੰਸੀਪਲ ਕਾਲਜ ਅਤੇ ਡਾਇਰੈਕਟਰ ਡਾ. ਰਾਜੀਵ ਦੇਵਗਨ, ਡਾ. ਕੇ.ਡੀ. ਸਿੰਘ, ਪ੍ਰਿੰਸੀਪਲ ਕਾਲਜ ਅਤੇ ਡਾਇਰੈਕਟਰ ਪਟਿਆਲਾ ਮੈਡੀਕਲ ਕਾਲਜ ਡਾ. ਆਰ.ਐਸ. ਰੇਖੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਰਜੀਵ ਸ਼ਰਮਾ ਅਤੇ ਡਾ. ਸ਼ਿਲੇਖ ਮਿੱਤਲ ਹਾਜ਼ਰ ਸਨ।
ਪਰਮਜੀਤ ਕੌਰ ਨੇ ਨੈਸ਼ਨਲ ਮਾਸਟਰ ਐਥਲੈਟਿਕਸ ਦੀਆਂ ਰਿਲੇਅ ਦੌੜਾਂ ’ਚ ਗੱਡਿਆ ਜਿੱਤ ਦਾ ਝੰਡਾ
NEXT STORY