ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪ੍ਰੈਸ ਕਾਨਫਰੰਸ ਦੌਰਾਨ ਰਿਟਾ. ਜਸਟਿਸ ਜ਼ੋਰਾ ਸਿੰਘ ਵਲੋਂ ਬੇਅਦਬੀ ਮਾਮਲਿਆਂ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਣ ਦਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਰਾਰਾ ਜਵਾਬ ਦਿੱਤਾ ਹੈ। ਰਾਜ ਕੁਮਾਰ ਵੇਰਕਾ ਨੇ ਜ਼ੋਰਾ ਸਿੰਘ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਜੇਕਰ ਜ਼ੋਰਾ ਸਿੰਘ 'ਚ ਇੰਨੀ ਹੀ ਅਣਖ ਸੀ ਤਾਂ ਫਿਰ ਜਦੋਂ ਬਾਦਲਾਂ ਨੇ ਉਨ੍ਹਾਂ ਦੇ ਕਮਿਸ਼ਨ ਵਲੋਂ ਬਣਾਈ ਰਿਪੋਰਟ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਉਸ ਸਮੇਂ ਹੀ ਅਸਤੀਫਾ ਕਿਉਂ ਨਹੀਂ ਦੇ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜ਼ੋਰਾ ਸਿੰਘ ਕਹਿ ਰਹੇ ਹਨ ਕਿ ਕਾਂਗਰਸ ਦੇ ਸਮੇਂ ਵੀ ਇਹ ਨਹੀਂ ਹੋਇਆ, ਉਹ ਨਹੀਂ ਹੋਇਆ, ਜਿਸ ਕਾਰਨ ਬੇਅਦਬੀ ਦੇ ਮੁਲਜ਼ਮ ਫੜ੍ਹੇ ਨਹੀਂ ਗਏ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਜ਼ੋਰਾ ਸਿੰਘ ਨੇ ਪ੍ਰੋਟੈਸਟ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਹੈ, ਜਿਸ ਨੇ ਬੇਅਦਬੀ ਕਾਂਡ 'ਤੇ ਬਾਦਲਾਂ ਦਾ ਚਿਹਰਾ ਬੇਨਕਾਬ ਕੀਤਾ ਹੈ ਅਤੇ ਬੇਅਦਬੀ ਕਾਂਡ ਦਾ ਕੋਈ ਵੀ ਮੁਲਜ਼ਮ ਬਖਸ਼ਿਆ ਨਹੀਂ ਜਾਵੇਗਾ।
ਭਿਆਨਕ ਸੜਕ ਹਾਦਸੇ 'ਚ ਮਾਂ-ਧੀ ਮੌਤ
NEXT STORY