ਚੰਡੀਗੜ੍ਹ (ਸੁਨੀਲ) : ਪੰਜਾਬ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਮੁਲਾਕਾਤ 'ਤੇ ਸਵਾਲ ਚੁੱਕੇ ਹਨ। ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਕੈਪਟਨ ਖ਼ੁਦ ਦੱਸ ਦੇਣ ਕਿ ਉਨ੍ਹਾਂ ਦਾ ਸਟੈਂਡ ਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਕੈਪਟਨ ਹੀ ਫ਼ੈਸਲਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਜ਼ਿਆਦਾ ਕੰਮ ਪੰਜਾਬ 'ਚ ਹੋਇਆ ਹੈ ਅਤੇ ਸਾਰੇ ਸੂਬੇ ਹੁਣ ਪੰਜਾਬ ਦੀ ਨਕਲ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਨਾਲੋਂ ਜ਼ਿਆਦਾ ਵਧੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ
ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਦਿੱਲੀ ਦੇ ਮੁਕਾਬਲੇ ਪੰਜਾਬ 'ਚ ਪੈਟਰੋਲ-ਡੀਜ਼ਲ ਅਤੇ ਬਿਜਲੀ ਸਸਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਰਗੜੇ ਲਾਉਂਦੇ ਹੋਏ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੇਜਰੀਵਾਲ ਦਾ ਫੇਲ੍ਹ ਮਾਡਲ ਪੰਜਾਬ 'ਚ ਕਦੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ 'ਲੰਗਰ ਬਾਬਾ' ਨੇ ਦੁਨੀਆ ਨੂੰ ਕਿਹਾ ਅਲਵਿਦਾ, 21 ਸਾਲਾਂ ਤੋਂ PGI ਬਾਹਰ ਲਾ ਰਹੇ ਸਨ ਲੰਗਰ (ਤਸਵੀਰਾਂ)
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਐੱਸ. ਟੀ. ਐੱਫ. ਦੀ ਰਿਪੋਰਟ ਨੂੰ ਲੈ ਕੇ ਭੁੱਖ-ਹੜਤਾਲ 'ਤੇ ਬੈਠਣ ਦੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਵੇਰਕਾ ਨੇ ਕਿਹਾ ਕਿ ਇਹ ਮਾਮਲਾ ਹਾਈਕੋਰਟ 'ਚ ਚੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਐੱਸ. ਟੀ. ਐੱਫ. ਰਿਪੋਰਟ ਜਨਤਕ ਕਰਨ ਦੀ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਰਿਪੋਰਟ ਜਲਦੀ ਹੀ ਜਨਤਕ ਹੋਵੇਗੀ ਅਤੇ ਦੋਸ਼ੀ ਸਲਾਖ਼ਾਂ ਦੇ ਪਿੱਛੇ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੰਤਰੀ ਵੇਰਕਾ ਵੱਲੋਂ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਸਖ਼ਤ ਹੁਕਮ
NEXT STORY