ਮੁਕਤਸਰ ਸਾਹਿਬ : ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ 'ਖੰਘ ਦੀ ਦਵਾਈ' ਦਾ ਆਫਰ ਦੇ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸ ਬਾਰੇ ਬੋਲਦਿਆਂ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਅਜਿਹੀਆਂ ਘਟੀਆਂ ਗੱਲਾਂ ਸਟੇਜਾਂ 'ਤੇ ਕਰਕੇ ਅਜਿਹੇ ਨੇਤਾ ਦੇਸ਼ 'ਤੇ ਨੌਜਵਾਨਾਂ ਨੂੰ ਕੁਰਾਹੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਰਾਜਾ ਵੜਿੰਗ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਰਾਜਾ ਵੜਿੰਗ ਦੇ ਇਸ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਮਾਨਸਿਕਤਾ ਕਿਸ ਹੱਦ ਤੱਕ ਡਿਗੀ ਹੋਈ ਹੈ। ਉੱਥੇ ਹੀ ਵਿਧਾਇਕ ਰੋਜ਼ੀ ਬਰਕੰਦੀ ਦਾ ਕਹਿਣਾ ਹੈ ਕਿ ਰਾਜਾ ਵੜਿੰਗ ਲੋਕਤੰਤਰੀ ਰਾਜ 'ਚ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।
ਜ਼ਿਕਰਯੋਗ ਹੈ ਕਿ ਰਾਜਸਥਾਨ 'ਚ ਕਾਂਗਰਸੀ ਵਿਧਾਇਕ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪੁੱਜੇ ਰਾਜਾ ਵੜਿੰਗ ਨੇ ਲੋਕਾਂ ਨੂੰ ਕਿਹਾ ਸੀ ਕਿ ਜੇਕਰ ਉਨ੍ਹਾਂ ਦਾ ਉਮੀਦਵਾਰ ਜਿੱਤ ਜਾਂਦਾ ਹੈ ਤਾਂ ਉਹ ਉੱਥੋਂ ਦੇ ਲੋਕਾਂ ਨੂੰ 'ਖੰਘ ਦੀ ਦਵਾਈ' ਨਾਲ ਨੁਹਾ ਦੇਣਗੇ ਅਤੇ ਜੇਕਰ ਉਮੀਦਵਾਰ ਘੱਟ ਵੋਟਾਂ ਦੇ ਫਰਕ ਨਾਲ ਜਿੱਤਦਾ ਹੈ ਤਾਂ ਉਹ ਲੋਕਾਂ ਪਿੱਛੇ ਕੁੱਤੇ ਛੱਡ ਦੇਣਗੇ, ਜਿਸ ਤੋਂ ਬਾਅਦ ਉਹ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ।
ਅੰਮ੍ਰਿਤਸਰ ਹਾਦਸੇ ਤੋਂ ਰੇਲਵੇ ਨੇ ਲਿਆ ਸਬਕ, ਲਿਆ ਵੱਡਾ ਫੈਸਲਾ
NEXT STORY