ਚੰਡੀਗੜ੍ਹ : ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਵਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਸੀਂ ਬਦਲਾਖ਼ੋਰੀ ਦੀ ਸਿਆਸਤ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹਾਂ, ਭਾਵੇਂ ਇਹ ਪੰਜਾਬ ਜਾਂ ਹੋਵੇ ਜਾਂ ਫਿਰ ਰਾਸ਼ਟਰੀ ਪੱਧਰ 'ਤੇ ਹੋਵੇ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਹਰਜੋਤ ਬੈਂਸ ਦਾ ਵੱਡਾ ਬਿਆਨ, 'ਅਗਲਾ ਸ਼ਿਕਾਰ ਅਸੀਂ ਜਾਂ ਸਾਡੇ ਸਾਥੀ' (ਵੀਡੀਓ)
ਉਨ੍ਹਾਂ ਕਿਹਾ ਕਿ ਸੀ. ਬੀ. ਆਈ., ਈ. ਡੀ. ਅਤੇ ਵਿਜੀਲੈਂਸ ਬਿਓਰੋ ਵਰਗੀਆਂ ਜਾਂਚ ਏਜੰਸੀਆਂ ਨੂੰ ਵਿਰੋਧੀ ਧਿਰ ਦੇ ਆਗੂਆਂ ਨੂੰ ਟਾਰਗੇਟ ਕਰਨ ਦੇ ਸਾਧਨ ਵਜੋਂ ਵਰਤਿਆ ਜਾ ਰਿਹਾ ਹੈ। ਇਹ ਸਭ ਸਾਡੀ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਨੇ ਭਾਜਪਾ ’ਤੇ ਵੱਡਾ ਹਮਲਾ ਬੋਲਦਿਆਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਦੱਸਿਆ ਸੀ। ਵੜਿੰਗ ਨੇ ਕਿਹਾ ਸੀ ਕਿ ਭਾਜਪਾ ਸਾਰੀ ਵਿਰੋਧੀ ਧਿਰ ਨੂੰ ਹਰ ਤਰੀਕੇ ਨਾਲ ਨਸ਼ਟ ਕਰਨ ’ਤੇ ਤੁਰੀ ਹੋਈ ਹੈ। ਲੋਕ ਸਭਾ ਚੋਣਾਂ ਤੋਂ ਮਹਿਜ਼ ਇਕ ਮਹੀਨਾ ਪਹਿਲਾਂ ਕਾਂਗਰਸ ਦੇ ਬੈਂਕ ਖ਼ਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਗਿਆ, ਜਿਸ ਨਾਲ ਵਿਰੋਧੀ ਧਿਰ ਲਈ ਪ੍ਰਚਾਰ ਕਰਨਾ ਮੁਸ਼ਕਲ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY