ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਲਕੇ ਨਾਮਜ਼ਦਗੀ ਭਰਨ ਦੌਰਾਨ ਰੋਡ ਸ਼ੋਅ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਪੰਜਾਬ ਦੇ ਮਸ਼ਹੂਰ ਲੇਖਕ, ਕਵੀ ਅਤੇ ਸ਼ਾਇਰ ਸੁਰਜੀਤ ਪਾਤਰ, ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਦੁਨੀਆ ਭਰ 'ਚ ਰੌਸ਼ਨ ਕੀਤਾ ਹੈ, ਉਨ੍ਹਾਂ ਦਾ ਭਲਕੇ ਅੰਤਿਮ ਸੰਸਕਾਰ ਹੈ। ਇਸ ਦੇ ਮੱਦੇਨਜ਼ਰ ਹੀ ਰਾਜਾ ਵੜਿੰਗ ਵਲੋਂ ਨਾਮਜ਼ਦਗੀ ਭਰਨ ਦੌਰਾਨ ਆਪਣੇ ਰੋਡ ਸ਼ੋਅ ਦੇ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖਰੜ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੰਦ ਕਮਰੇ 'ਚੋਂ ਮਿਲੀ ਲਾਸ਼
ਰਾਜਾ ਵੜਿੰਗ ਨੇ ਐਕਸ 'ਤੇ ਵੀਡੀਓ ਪਾ ਕੇ ਕਿਹਾ ਕਿ ਸੁਰਜੀਤ ਪਾਤਰ ਸਾਡੇ 'ਚ ਨਹੀਂ ਰਹੇ। ਭਲਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਰੱਖਿਆ ਗਿਆ ਹੈ। ਇਸ ਲਈ ਨਾਮਜ਼ਦਗੀ ਕਾਗਜ਼ ਉਹ ਸ਼ਾਂਤਮਈ ਤਰੀਕੇ ਨਾਲ ਭਰਨਗੇ। ਇਸ ਲਈ ਲੁਧਿਆਣਾ ਵਾਸੀਆਂ ਨੂੰ ਅਪੀਲ ਹੈ ਕਿ ਰੋਡ ਸ਼ੋਅ ਦਾ ਪ੍ਰੋਗਰਾਮ ਰੱਦ ਕੀਤਾ ਜਾ ਰਿਹਾ ਹੈ। ਉਹ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਪਲੀਮੈਂਟਰੀ Exams ਲਈ ਜਾਰੀ ਹੋਇਆ ਸ਼ਡਿਊਲ
ਰਾਜਾ ਵੜਿੰਗ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਦੌਰਾਨ ਸਿਰਫ ਜ਼ਿਲ੍ਹਾ ਪ੍ਰਧਾਨਾਂ ਨੂੰ ਹੀ ਸੱਦਿਆ ਜਾਵੇਗਾ। ਦੱਸਣਯੋਗ ਹੈ ਕਿ ਭਲਕੇ 11 ਵਜੇ ਰਾਜਾ ਵੜਿੰਗ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣ ਸਨ, ਇਸ ਲਈ ਸਾਰਿਆਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ ਸੀ ਪਰ ਸੁਰਜੀਤ ਪਾਤਰ ਜੀ ਦੇ ਅੰਤਿਮ ਸੰਸਕਾਰ ਕਾਰਨ ਉਨ੍ਹਾਂ ਵਲੋਂ ਰੋਡ ਸ਼ੋਅ ਦਾ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਨੂੰ ਵੀ ਇਕੱਠ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਦੇਸ਼ ਦੀ ਸੰਸਦ 'ਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਸਮੁੱਚੇ ਪੰਜਾਬ ਦੇ ਮਸਲਿਆਂ ਨੂੰ ਸੰਸਦ 'ਚ ਚੁੱਕਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਜੜਿਆ ਘਰ, ਹਾਜੀਪੁਰ 'ਚ ਨਸ਼ੇ ਦੀ ਆਦਤ ਨੇ ਲਈ ਨੌਜਵਾਨ ਦੀ ਜਾਨ
NEXT STORY