ਚੰਡੀਗ਼ੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀਆਂ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਆਜ਼ਾਦੀ ਲਈ ਸਾਡੇ ਹਜ਼ਾਰਾਂ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਉਨ੍ਹਾਂ ਨੂੰ ਉਹ ਸਿਰ ਝੁਕਾ ਕੇ ਪ੍ਰਣਾਮ ਕਰਦੇ ਹਨ। ਇਸ ਦੌਰਾਨ ਵੜਿੰਗ ਨੇ ਕਾਂਗਰਸ ਭਵਨ ਵਿਚ ਤਿਰੰਗਾ ਵੀ ਲਹਿਰਾਇਆ। ਵੜਿੰਗ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅੱਜ ਤਿਰੰਗਾ ਲਹਿਰਾਉਂਦੇ ਹੋਏ ਉਹ ਮਾਣ ਮਹਿਸੂਸ ਕਰ ਰਹੇ ਹਨ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸਾਡਾ ਦੇਸ਼ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰੇ।
ਇਹ ਵੀ ਪੜ੍ਹੋ : 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਵੜਿੰਗ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਾਡੇ ਦੇਸ਼ ਦੇ ਸਾਹਮਣੇ ਕਈ ਚੁਣੌਤੀਆਂ ਸਨ ਜਿਨ੍ਹਾਂ ਦਾ ਸਾਹਮਣਾਂ ਸਾਡੇ ਦੇਸ਼ ਦੇ ਨਾਇਕਾਂ ਨੇ ਆਪਣੀ ਲਗਨ ਅਤੇ ਜਜ਼ਬੇ ਨਾਲ ਕੀਤਾ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਤੋਰਿਆ। ਅੱਜ ਮੇਰਾ ਭਾਰਤ ਪੂਰੀ ਦੁਨਿਆਂ ਦੇ ਸ਼ਕਤੀਸ਼ਾਲੀ ਦੇਸ਼ਾਂ ਚੋਂ ਇੱਕ ਹੈ ਤੇ ਮੈਨੂੰ ਮਾਣ ਹੈ ਕਿ ਮੈਂ ਭਾਰਤ ਦਾ ਵਾਸੀ ਹਾਂ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹਣਾ ਪਿਆ ਫਲੱਡ ਗੇਟ
NEXT STORY