ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਊ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰੇ ਜਾ ਸਕਣ ਵਾਲੇ ਵਿੱਤੀ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਚਿਤਾਵਨੀ ਦਿੱਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੌਰਾਨ ਪੰਜਾਬ ਨੇ ਕਰਜ਼ਾ-ਜੀ.ਐੱਸ.ਡੀ.ਪੀ. ਅਨੁਪਾਤ 53.3 ਫੀਸਦੀ ਤੱਕ ਪਹੁੰਚਣ ਦਾ ਨਾਂਹ-ਪੱਖੀ ‘ਰਿਕਾਰਡ’ ਬਣਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕੋਈ ਵੀ ਸੁਧਾਰ ਕਰਨ ਦੀ ਬਜਾਏ ਲਗਾਤਾਰ ਲੋਕਪ੍ਰਿਯਤਾ ਦੇ ਰਾਹ ’ਤੇ ਚੱਲ ਰਹੀ ਹੈ, ਜਿਸ ਨਾਲ ਅਰਥਵਿਵਸਥਾ ਦਾ ਹੋਰ ਖ਼ੂਨ ਵਹਿ ਜਾਵੇਗਾ ਅਤੇ ਪੰਜਾਬ ਪੂਰੀ ਤਰ੍ਹਾਂ ਦੀਵਾਲੀਆ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਨਕੋਦਰ ’ਚ ਵਾਪਰੀ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਕੱਪੜਾ ਵਪਾਰੀ ਨੂੰ ਉਤਾਰਿਆ ਮੌਤ ਦੇ ਘਾਟ
ਵੜਿੰਗ ਨੇ ‘ਆਪ’ ਸਰਕਾਰ ਦੀ ਅਸਲ ’ਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਦੀ ਨੀਅਤ ’ਤੇ ਸਵਾਲ ਚੁੱਕੇ ਹਨ। ਤੁਸੀਂ ਅਜਿਹਾ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹੋ, ਜਦੋਂ ਤੁਸੀਂ ਜਾਣਦੇ ਹੋ ਕਿ ਤੁਸੀਂ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਆਰਥਿਕ ਬੈਕਅੱਪ ਲਈ ਕੋਈ ਰਣਨੀਤੀ ਬਣਾਏ ਬਿਨਾਂ ਮੁਫ਼ਤ ਲਾਭ ਦੇਣ ਦਾ ਕੰਮ ਕਰ ਰਹੀ ਹੈ, ਉਸ ਨਾਲ ਆਰਥਿਕਤਾ ਦਾ ਵਿਗਾੜ ਹੋਣਾ ਯਕੀਨੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੀ ਉਦਾਹਰਣ ਦਿੱਤੀ, ਜੋ ਭਾਰੀ ਰਿਆਇਤਾਂ ਦੇ ਬੋਝ ਹੇਠ ਦੱਬੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਮਾਨਸਾ ਪੁਲਸ ਅੱਗੇ ਪੇਸ਼ ਹੋਏ ਬੱਬੂ ਮਾਨ, MCD ’ਤੇ ‘ਆਪ’ ਦਾ ਕਬਜ਼ਾ, ਪੜ੍ਹੋ Top 10
ਉਨ੍ਹਾਂ ਕਿਹਾ ਕਿ ਜ਼ੀਰੋ ਬਿੱਲ ਦੇ ਨਾਂ ’ਤੇ ‘ਆਪ’ ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੀ ਹੈ। ਅਜਿਹੀਆਂ ਲੋਕ-ਲੁਭਾਊ ਸਕੀਮਾਂ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ, ਜਦੋਂ ਤੱਕ ਕਿ ਉਨ੍ਹਾਂ ਬਾਰੇ ਉਚਿਤ ਵਿੱਤੀ ਪ੍ਰਬੰਧ ਨਹੀਂ ਕੀਤੇ ਜਾਂਦੇ, ਜੋ ਕੰਮ ਕਰਨ ’ਚ ਆਪ ਅਸਫ਼ਲ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਸਕੀਮ ਨਾ ਸਿਰਫ਼ ਢਹਿ-ਢੇਰੀ ਹੋ ਜਾਵੇਗੀ, ਸਗੋਂ ਸੂਬੇ ਦੀ ਆਰਥਿਕਤਾ ਨੂੰ ਵੀ ਪੂਰੀ ਤਰ੍ਹਾਂ ਤਬਾਹ ਕਰ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ : ਲਾਹੌਰ ਦੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਕੱਟੜਪੰਥੀਆਂ ਨੇ ਕੀਤਾ ਕਬਜ਼ਾ, ਸਿੱਖ ਭਾਈਚਾਰੇ ’ਚ ਭਾਰੀ ਰੋਸ
ਸੜਕ 'ਤੇ ਖੜ੍ਹੀ ਪਿਕਅੱਪ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਬਜ਼ੁਰਗ ਔਰਤ ਦੀ ਗਈ ਜਾਨ
NEXT STORY