ਚੰਡੀਗੜ੍ਹ (ਮਨਜੋਤ)- ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਉਦੋਂ ਤੱਕ ਚੁੱਪ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਭਰਾ ਸਿੱਧੂ ਮੂਸੇਵਾਲਾ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਵੱਡਾ ਹਾਦਸਾ! ਬੇਕਾਬੂ ਹੋ ਕੇ ਪਲਟਿਆ ਟਿੱਪਰ, ਲਪੇਟ 'ਚ ਆਈਆਂ 3 ਗੱਡੀਆਂ
ਉਨ੍ਹਾਂ ਨੇ ਐਕਸ ’ਤੇ ਲਿਖਿਆ ਹੈ, ‘ਮੈਨੂੰ ਲੱਗਦਾ ਹੈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਜੀ ਨੇ ਪੰਜਾਬ ਦੇ ਮੁੱਦਿਆਂ ’ਤੇ ਧਿਆਨ ਦੇਣਾ ਬੰਦ ਕਰ ਦਿੱਤਾ ਹੈ। ਹੋ ਸਕਦਾ ਹੈ ਕਿ ਤੁਸੀਂ ਵਿਧਾਨ ਸਭਾ ਵਿਚ ਮੇਰੇ ਭਾਸ਼ਣਾਂ ਤੋਂ ਖੁੰਝ ਗਏ ਹੋਵੋ, ਇਸ ਲਈ ਮੈਂ ਤੁਹਾਡੇ ਹਵਾਲੇ ਲਈ ਕੁਝ ਕਲਿੱਪਾਂ ਨੱਥੀ ਕਰ ਰਿਹਾ ਹਾਂ। ਮੈਂ ਪੰਜਾਬ ਦੇ ਮੁੱਦੇ ਸੰਸਦ ਵਿਚ ਉਠਾਏ ਹਨ ਅਤੇ ਉਠਾਉਂਦਾ ਰਹਾਂਗਾ।’
ਇਹ ਖ਼ਬਰ ਵੀ ਪੜ੍ਹੋ - T20 ਵਿਸ਼ਵ ਕੱਪ ਜਿੱਤਣ ਮਗਰੋਂ ਭਾਰਤ ਪਰਤੀ ਟੀਮ ਇੰਡੀਆ, ਅੱਜ PM ਮੋਦੀ ਨਾਲ ਮੁਲਾਕਾਤ ਮਗਰੋਂ ਮਿਲਣਗੇ 125 ਕਰੋੜ
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ। ਕੀ ਇਨਸਾਫ਼ ਮਿਲਿਆ ? ਕੀ ਤੁਸੀਂ ਕੋਈ ਕਾਰਵਾਈ ਦੀ ਮੰਗ ਕੀਤੀ ਹੈ? ਉਨ੍ਹਾਂ ਕਿਹਾ ਕਿ ਪ੍ਰੈੱਸ ਕਾਨਫਰੰਸਾਂ ਦੌਰਾਨ ਬੇਲੋੜੇ ਮੁੱਦੇ ਉਠਾਉਣ ਦੀ ਬਜਾਏ ਸਾਰਥਕ ਕਾਰਵਾਈ ਕਰੋ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੜਕਸਾਰ ਵਾਪਰਿਆ ਵੱਡਾ ਹਾਦਸਾ! ਬੇਕਾਬੂ ਹੋ ਕੇ ਪਲਟਿਆ ਟਿੱਪਰ, ਲਪੇਟ 'ਚ ਆਈਆਂ 3 ਗੱਡੀਆਂ
NEXT STORY