ਚੰਡੀਗੜ੍ਹ (ਬਿਊਰੋ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ ਦਹਾਕਿਆਂ ਪੁਰਾਣੇ ਕੇਸ ਨੂੰ ਦੁਬਾਰਾ ਉਜਾਗਰ ਕਰਨਾ ਸ਼ਰੇਆਮ ਸਿਆਸੀ ਬਦਲਾਖੋਰੀ ਜਾਪਦੀ ਹੈ। ਪੰਜਾਬੀ ਹਮੇਸ਼ਾ ਧੀਆਂ-ਭੈਣਾਂ ਦੀ ਰਾਖੀ ਕਰਨ ਵਿਚ ਵਿਸ਼ਵਾਸ ਰੱਖਦੇ ਹਨ, ਚਾਹੇ ਉਹ ਧੀ ਫੇਰ ਦੁਸ਼ਮਣ ਦੀ ਹੀ ਕਿਉਂ ਨਾ ਹੋਵੇ।
ਇਹ ਖ਼ਬਰ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਅਲ ਬਦਰ ਦੇ ‘ਹਾਈਬ੍ਰਿਡ’ ਅੱਤਵਾਦੀ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਸਰਕਾਰ ਨੇ ਸੁਖਪਾਲ ਖਹਿਰਾ ਦੀ 71 ਸਾਲਾ ਭੈਣ ਨੂੰ ਵੀ ਸਿਆਸੀ ਕਿੜ੍ਹ ਕੱਢਣ ਲਈ ਇਸ ਕੇਸ ’ਚ ਨਾਮਜ਼ਦ ਕੀਤਾ ਹੈ, ਜੋ ਬੇਹੱਦ ਨਿੰਦਣਯੋਗ ਹੈ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁਕੱਦਮੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕਰਦਾ ਹਾਂ। ਜ਼ਿਕਰਯੋਗ ਹੈ ਕਿ ਵਿਧਾਇਕ ਸੁਖਪਾਲ ਖਹਿਰਾ ਤੇ ਉਨ੍ਹਾਂ ਦੀ ਭੈਣ ’ਤੇ 52 ਸਾਲ ਪਹਿਲਾਂ ਦੇ ਇਕ ਜ਼ਮੀਨੀ ਤਬਾਦਲੇ ਦੇ ਕੇਸ ’ਚ ਪਰਚਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ
ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ ਸ਼੍ਰੀਹਰੀਕੋਟਾ ਲਈ ਰਵਾਨਾ, PSLV-C 56 ਦੀ ਲਾਂਚ ਦੇ ਬਣਨਗੇ ਗਵਾਹ
NEXT STORY