ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਹੈ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਅਜੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਕਿਸੇ ਦੂਜੇ ਪਾਰਟੀ ਨਾਲ ਮਿਲ ਕੇ ਲੜਨੀਆਂ ਹਨ। ਉਨ੍ਹਾਂ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੇਕਰ ਅਗਾਮੀ ਲੋਕ ਸਭਾ ਚੋਣਾਂ ਲੜਨ ਵਿਚ ਕੋਈ ਦਿਲਚਸਪੀ ਦਿਖਾਉਂਦੇ ਹਨ ਤਾਂ ਪਾਰਟੀ ਉਨ੍ਹਾਂ ਦਾ ਦੋਵੇਂ ਹੱਥਾਂ ਨਾਲ ਸਵਾਗਤ ਕਰੇਗੀ।
ਇਹ ਵੀ ਪੜ੍ਹੋ : 6 ਕਤਲ ਕਰਨ ਵਾਲੇ ਖ਼ਤਰਨਾਕ ਗੈਂਗਸਟਰ ਜੱਸਾ ਹੈਬੋਵਾਲੀਆ ਦਾ ਪੰਜਾਬ ਪੁਲਸ ਨੇ ਕੀਤਾ ਐਨਕਾਊਂਟਰ
ਪੰਜਾਬ ਵਿਚ ਅਗਾਮੀ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਨਾਲ ਮਿਲ ਕੇ ਲੜਨ ਬਾਰੇ ਸਵਾਲ ਦੇ ਜਵਾਬ ਵਿਚ ਵੜਿੰਗ ਨੇ ਕਿਹਾ, ਕਿ ਅਜੇ ਤੱਕ ਪਾਰਟੀ ਹਾਈ ਕਮਾਂਡ ਨੇ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣਾਂ ਦੀਆਂ ਤਿਆਰੀਆਂ ਕਰਨ ਦਾ ਸੁਨੇਹਾ ਦਿੱਤਾ ਹੈ। ਪਾਰਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਜਾਤੀ ਸਮੀਕਰਨ ਤੇ ਸਾਰੀਆਂ ਜਾਤਾਂ ਨੂੰ ਨੁਮਾਇੰਦਗੀ ’ਤੇ ਗੌਰ ਕਰਦੇ ਹੋਏ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਮੰਗੀ ਹੈ ਜੋ ਚੋਣ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂ ਕਹਿਣਾ ਚਾਹੁੰਦਾ ਹਾਂ ਕਿ ਹਾਈ ਕਮਾਂਡ ਜਿਸ ਦਾ ਮਤਲਬ (ਕਾਂਗਰਸ ਪ੍ਰਧਾਨ) ਹੈ, ਵੱਲੋਂ ਕੋਈ ਸੁਨੇਹਾ ਆਉਂਦਾ ਹੈ ਤਾਂ ਉਹ ਸੂਬਾਈ ਪ੍ਰਧਾਨ ਹੋਣ ਦੇ ਨਾਤੇ ਮੇਰੇ ਕੋਲ ਆਏਗਾ। ਅਜਿਹਾ ਕੋਈ ਸੁਨੇਹਾ ਕਿ ਤੁਸੀਂ ਮਿਲ ਕੇ ਚੋਣਾਂ ਲੜੋ ਜਾਂ ਕੋਈ ਗੱਠਜੋੜ ਕਰੋ, ਅਜੇ ਤੱਕ ਨਹੀਂ ਆਇਆ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਲੰਡੇ ਦੇ ਨੌਜਵਾਨ ਸੁਖਚੈਨ ਸਿੰਘ ਦਾ ਵਿਦੇਸ਼ ’ਚ ਕਤਲ, ਸਿਰ ’ਚ ਮਾਰੀਆਂ ਕਈ ਗੋਲ਼ੀਆਂ
ਵੜਿੰਗ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਵਿਚ ਸ਼ਾਮਲ ਪਾਰਟੀਆਂ ਵੱਖ ਵੱਖ ਸੂਬਿਆਂ ਵਿਚ ਸੀਟਾਂ ਦੀ ਵੰਡ ਲਈ ਦਬਾਅ ਬਣਾ ਰਹੀਆਂ ਹਨ ਤਾਂ ਕਿ ਉਮੀਦਵਾਰਾਂ ਕੋਲ ਪ੍ਰਚਾਰ ਤੇ ਹਾਲਾਤ ਦੀ ਸਮੀਖਿਆ ਲਈ ਢੁੱਕਵਾਂ ਸਮਾਂ ਹੋਵੇ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ।
ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਜਲਦ ਮਿਲੇਗੀ ਇਹ ਸਹੂਲਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੂੰ ਇਕ ਹੋਰ ਝਟਕਾ, ਹੁਣ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਦਿੱਤਾ ਅਸਤੀਫ਼ਾ
NEXT STORY