ਸ੍ਰੀ ਮੁਕਤਸਰ ਸਾਹਿਬ : ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਹੋਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਚੋਣ ਕਮਿਸ਼ਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਪਿੰਡਾਂ 'ਚ ਧਾਂਦਲੀ ਹੋਈ ਸੀ, ਉੱਥੇ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਦੁਸਹਿਰੇ 'ਤੇ ਲੋਕਾਂ ਲਈ Advisory ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਉਨ੍ਹਾਂ ਕਿਹਾ ਕਿ ਇਸ ਸਬੰਧੀ ਗਿੱਦੜਬਾਹਾ ਵਿਖੇ ਵੱਡਾ ਰੋਸ ਧਰਨਾ ਦੇਣ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਚੰਡੀਗੜ੍ਹ ਵਿਖੇ ਮੁੱਖ ਚੋਣ ਅਧਿਕਾਰੀ ਨੂੰ ਮਿਲ ਕੇ ਸਾਰੇ ਹਾਲਾਤ ਤੋਂ ਜਾਣੂੰ ਕਰਵਾਇਆ ਸੀ ਅਤੇ ਇਨਸਾਫ਼ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਅਸੀਂ ਜਿੱਤ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਾਡੇ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਦਾ ਸਮਾਂ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ, ਹੋਣਗੀਆਂ ਅਹਿਮ ਵਿਚਾਰਾਂ
ਉਨ੍ਹਾਂ ਕਿਹਾ ਕਿ ਉਕਤ ਪਿੰਡਾਂ 'ਚ ਚੋਣਾਂ ਕਰਵਾਉਣ ਲਈ ਹੁਣ ਅਗਲੀ ਤਾਰੀਖ਼ ਨਿਰਧਾਰਿਤ ਹੋਵੇਗੀ। ਦੱਸਣਯੋਗ ਹੈ ਕਿ ਅੱਜ ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਦੇ 24 ਪਿੰਡਾਂ 'ਚ ਪੰਚਾਇਤੀ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਨਾਮਜ਼ਦਗੀ ਵਾਪਸ ਲੈਣ 'ਚ ਫਰਜ਼ੀਵਾੜੇ ਦੇ ਸ਼ੱਕ ਦੇ ਆਧਾਰ 'ਤੇ ਲਿਆ ਗਿਆ ਹੈ। ਦਰਅਸਲ ਦੋਸ਼ ਲਾਏ ਗਏ ਸਨ ਕਿ ਨਾਮਜ਼ਦਗੀ ਅਤੇ ਕਾਗਜ਼ ਵਾਪਸ ਲੈਣ ਦੇ ਫਾਰਮ 'ਤੇ ਸਾਈਨ ਵੱਖੋ-ਵੱਖ ਸਨ, ਜਿਸ ਤੋਂ ਬਾਅਦ ਇੱਥੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ 'ਤੇ ਰੋਕ ਲਾ ਦਿੱਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਪੰਚੀ ਦੀ ਫਾਈਲ ਜਮ੍ਹਾਂ ਕਰਵਾ ਕੇ ਆ ਰਹੇ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤੇ ਹਵਾਈ ਫਾਇਰ
NEXT STORY