ਜਲੰਧਰ (ਚੋਪੜਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜ਼ਿਲ੍ਹੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਸਰਕਲ ਇੰਚਾਰਜਾਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ’ਚ ਹੋਣ ਵਾਲੀ ਜ਼ਿਮਨੀ ਚੋਣ ਲਈ ਚੋਣ ਰਣਨੀਤੀ ’ਤੇ ਚਰਚਾ ਕੀਤੀ।
ਇਸ ਦੌਰਾਨ ਨਾਰਥ ਹਲਕੇ ਦੇ ਵਿਧਾਇਕ ਬਾਵਾ ਹੈਨਰੀ, ਕੇਂਦਰੀ ਸਰਕਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ, ਵੈਸਟ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਨਕੋਦਰ ਸਰਕਲ ਇੰਚਾਰਜ ਅਤੇ ਸੂਬਾ ਕਾਂਗਰਸ ਦੇ ਬੁਲਾਰੇ ਡਾ. ਨਵਜੋਤ ਸਿੰਘ ਦਾਹੀਆ, ਫਿਲੌਰ ਸਰਕਲ ਦੇ ਵਿਧਾਇਕ ਵਿਕਰਮਜੀਤ ਚੌਧਰੀ, ਸ਼ਾਹਕੋਟ ਤੋਂ ਵਿਧਾਇਕ ਅਤੇ ਹਲਕਾ ਦਿਹਾਤੀ ਦੇ ਪ੍ਰਧਾਨ ਲਾਡੀ ਸ਼ੇਰੋਵਾਲੀਆ, ਕੈਂਟ ਤੋਂ ਵਿਧਾਇਕ ਪਰਗਟ ਸਿੰਘ, ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਕੋਟਲੀ, ਕਰਤਾਰਪੁਰ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਸਥਾਨਕ ਹੋਟਲ ’ਚ ਹਾਜ਼ਰ ਸਨ।
ਇਹ ਵੀ ਪੜ੍ਹੋ : 'ਟੋਪੀ' ਪਹਿਨਣ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ
ਇਸ ਗੁਪਤ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਹਲਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸੰਭਾਵਿਤ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਹਲਕਾ ਪੱਧਰ ’ਤੇ ਕਾਂਗਰਸ ਦੀ ਮੌਜੂਦਾ ਸਥਿਤੀ ਤੋਂ ਇਲਾਵਾ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਵਿਰੋਧੀ ਦਲਾਂ ਨਾਲ ਮਿਲੀਭੁਗਤ ਕਰਨ ਵਾਲੇ ਆਗੂਆਂ ਤੇ ਦਲ ਬਦਲਣ ਨੂੰ ਤਿਆਰ ਬੈਠੇ ਕਾਂਗਰਸੀਆਂ ਬਾਰੇ ਜਾਣਕਾਰੀ ਲਈ। ਰਾਜਾ ਵੜਿੰਗ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ’ਚ ਸੂਬੇ ਭਰ ਤੋਂ ਵਿਧਾਇਕਾਂ ਤੇ ਸੀਨੀ. ਆਗੂਆਂ ਨੂੰ ਕੋ-ਆਰਡੀਨੇਟਰ ਨਿਯੁਕਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਨੂੰ ਸੰਗਠਿਤ ਰੱਖਦੇ ਹੋਏ ਜ਼ਿਮਨੀ ਚੋਣਾਂ ਲਈ ਵਰਕਰਾਂ ਨੂੰ ਉਤਸ਼ਾਹ ਨਾਲ ਲਾਮਬੰਦ ਕਰਨ ਲਈ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਤੋਂ ਸੁਝਾਅ ਵੀ ਲਏ। ਰਾਜਾ ਵੜਿੰਗ ਨੇ ਕਿਹਾ ਕਿ ਜ਼ਿਮਨੀ ਚੋਣ ਦਾ ਬਿਗੁਲ ਕਿਸੇ ਸਮੇਂ ਵੀ ਵੱਜ ਸਕਦਾ ਹੈ, ਜਿਸ ਕਾਰਨ ਕਾਂਗਰਸ ਨੂੰ ਹੁਣ ਤੋਂ ਹੀ ਚੋਣ ਮੈਦਾਨ ਵਿਚ ਉਤਰਨਾ ਪਵੇਗਾ ਤਾਂ ਜੋ ਜਲੰਧਰ ਲੋਕ ਸਭਾ ਸੀਟ ’ਤੇ ਕਾਂਗਰਸ ਆਪਣੀ ਪਕੜ ਬਰਕਰਾਰ ਰੱਖ ਸਕੇ।
ਇਹ ਵੀ ਪੜ੍ਹੋ : ਚਾਚੇ ਦੀਆਂ ਅੱਖਾਂ ਸਾਹਮਣੇ ਵਾਪਰਿਆ ਦਰਦਨਾਕ ਹਾਦਸਾ, ਵੇਂਹਦਿਆਂ-ਵੇਂਹਦਿਆਂ ਮੌਤ ਦੇ ਮੂੰਹ ’ਚ ਚਲਾ ਗਿਆ 17 ਸਾਲਾ ਭਤੀਜਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬਿਜਲੀ ਮੀਟਰਾਂ ਨੂੰ ਲੈ ਕੇ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ
NEXT STORY