ਚੰਡੀਗੜ੍ਹ-ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਓਰਬਿਟ ਕੰਪਨੀ ਦੀਆਂ ਬੱਸਾਂ ਨੂੰ ਲੈ ਕੇ ਹਾਈਕੋਰਟ ਦੇ ਆਏ ਫ਼ੈਸਲੇ ’ਤੇ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਫ਼ੈਸਲਾ ਸਿਰ ਮੱਥੇ ’ਤੇ ਹੈ ਤੇ ਜਿਨ੍ਹਾਂ ਬੱਸਾਂ ਨੂੰ ਛੱਡਣ ਲਈ ਕਿਹਾ ਗਿਆ ਹੈ, ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ ਸੁਪਰੀਮ ਕੋਰਟ ਜਾਣਗੇ। ਇਹ ਬੱਸਾਂ ਟੈਕਸ ਨਾ ਭਰਨ ਕਰਕੇ ਜ਼ਬਤ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ : ਕੇਜਰੀਵਾਲ ਦੀਆਂ ਗਾਰੰਟੀਆਂ ’ਤੇ ਸੁਖਬੀਰ ਨੇ ਖੜ੍ਹੇ ਕੀਤੇ ਸਵਾਲ, ਕਿਹਾ-ਦਿੱਲੀ ’ਚ ਸਾਰਾ ਰੁਜ਼ਗਾਰ ਠੇਕੇ ’ਤੇ
ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਓਰਬਿਟ ਕੰਪਨੀ ਖ਼ਿਲਾਫ਼ ਕਾਰਵਾਈ ਨੂੰ ਖਾਰਿਜ ਕਰਦਿਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਜਾਣ 'ਤੇ ਰੋਕ ਅਤੇ ਜ਼ਬਤ ਕੀਤੀਆਂ ਬੱਸਾਂ 'ਤੇ ਸਟੇਅ ਲਾ ਦਿੱਤੀ ਹੈ। ਹਾਈਕੋਰਟ ਨੇ ਜ਼ਬਤ ਕੀਤੀਆਂ ਓਰਬਿਟ ਬੱਸਾਂ ਨੂੰ ਛੱਡਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੁਬਾਰਾ ਇਨ੍ਹਾਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਇਕ ਹੋਰ ਮਾਮਲੇ 'ਚ ਹਾਈਕੋਰਟ ਨੇ ਮੰਤਰੀ ਰਾਜਾ ਵੜਿੰਗ ਨੂੰ ਇਕ ਪਟੀਸ਼ਨ 'ਤੇ ਨੋਟਿਸ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਸਿਆਸੀ ਬਦਲਾਖ਼ੋਰੀ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੇ ਹਨ।
ਨੋਟ-ਇਸ ਖਬ਼ਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰ ਕੇ ਦੱਸੋ
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪੇਂਡੂ ਵਿਕਾਸ ਦੀ ਤਸਵੀਰ ਬਦਲ ਰਹੇ ਸੁਖਬੀਰ ਬਾਦਲ
NEXT STORY