ਲੁਧਿਆਣਾ: ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੁਧਿਆਣਾ ਪਹੁੰਚ ਕੇ ਵਰਕਰਾਂ ਨਾਲ ਮੀਟਿੰਗ ਕੀਤੀ। ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਦੇ ਮਾਮਲੇ ’ਤੇ ਵੜਿੰਗ ਨੇ ਕਿਹਾ ਕਿ ਦਿੱਲੀ ਵਾਲੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਅਤੇ ਸਰਕਾਰ ਦਰਮਿਆਨ ਪੈਦਾ ਹੋਏ ਮਤਭੇਦਾਂ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨ ਬਿਨਾਂ ਵਜ੍ਹਾ ਸੜਕਾਂ 'ਤੇ ਜਾਮ ਲਗਾ ਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ : ਅਮਨ ਅਰੋੜਾ
ਇਸ ਦੌਰਾਨ ਲੁਧਿਆਣਾ ਦੇ ਆਤਮਾ ਨਗਰ 'ਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਵੜਿੰਗ ਨੇ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਜਿਸ 'ਤੇ ਸਰਕਾਰ ਨੂੰ ਵਿਚਾਰ ਕਰਨਾ ਚਾਹੀਦਾ ਹੈ | ਦੂਜੇ ਪਾਸੇ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਲੁਧਿਆਣਾ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।
ਝੋਨੇ ਦੀ ਸਟੋਰੇਜ ਬਾਰੇ ਸਰਕਾਰ ਦੀ ਬਰਾਬਰ ਵੰਡ ਨੀਤੀ ਜ਼ਮੀਨੀ ਪੱਧਰ 'ਤੇ ਨਹੀਂ ਆ ਰਹੀ ਨਜ਼ਰ
NEXT STORY