ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਭਗਵੰਤ ਮਾਨ ਸਰਕਾਰ ਨੇ ਧਰਮਸੋਤ ਦੀ ਗ੍ਰਿਫ਼ਤਾਰੀ ਕੀਤੀ ਹੈ ਅਤੇ ਇਹ ਸਿਆਸੀ ਬਦਲਾਖੋਰੀ ਮਾਨ ਸਰਕਾਰ ਨੂੰ ਨੁਕਸਾਨ ਪਹੁੰਚਾਵੇਗੀ।
ਰਾਜਾ ਵੜਿੰਗ ਨੇ ਤੰਜ਼ ਕੱਸਦਿਆਂ ਕਿਹਾ ਕਿ ਮਾਨ ਸਾਹਿਬ ਜਿਵੇਂ ਕਿ ਉਮੀਦ ਕੀਤੀ ਜਾ ਰਹੀ ਹੈ, ਪੰਜਾਬ ਸਰਕਾਰ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ 'ਚ ਗੈਰ-ਕਾਨੂੰਨੀ ਗਤੀਵਿਧੀਆਂ, ਬੇਰੁਜ਼ਗਾਰੀ ਤੋਂ ਇਲਾਵਾ ਕੇਜਰੀਵਾਲ ਅਤੇ ਹੋਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਕਿਰਪਾ ਕਰਕੇ ਤੁਸੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲਓ। ਰਾਜਾ ਵੜਿੰਗ ਨੇ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਕਿਤੇ ਨਾ ਕਿਤੇ 'ਆਪ' ਸਰਕਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਅਮਲੋਹ ਤੋਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੜਕੇ ਸਵੇਰੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਸਾਬਕਾ ਮੰਤਰੀ 'ਤੇ ਆਪਣੇ ਕਾਰਜਕਾਲ 'ਚ ਘਪਲੇ ਇਲਜ਼ਾਮ 'ਚ ਅਤੇ ਮੰਤਰੀ ਦੀ ਮਿਲੀ-ਭੁਗਤ ਨਾਲ ਰੁੱਖਾਂ ਨੂੰ ਕੱਟਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਓਰੋ ਥਾਣਾ ਮੋਹਾਲੀ ਵਿਖੇ ਦਰਜ ਮਾਮਲੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗਾ ਵਿਚਾਰ-ਵਟਾਂਦਰਾ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ 'ਚ ਸਸਤੀ ਹੋਵੇਗੀ 'ਸ਼ਰਾਬ', ਅੰਗਰੇਜ਼ੀ ਤੇ ਬੀਅਰ ਦਾ ਕੋਟਾ ਵੀ ਹੋਵੇਗਾ ਖ਼ਤਮ! (ਵੀਡੀਓ)
NEXT STORY