ਚੰਡੀਗੜ੍ਹ- ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਐੱਸ. ਵਾਈ. ਐੱਲ. ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਪੰਜਾਬ-ਹਰਿਆਣਾ ਦਰਮਿਆਨ ਵਿਵਾਦ ਦਾ ਕਾਰਨ ਐੱਸ. ਵਾਈ. ਐੱਲ. ਨੂੰ ਲੈ ਕੇ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਗਵਰਨਰ ਹਾਊਸ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਕਾਂਗਰਸੀ ਆਗੂਆਂ ਨੂੰ ਰਸਤੇ ਵਿਚ ਹੀ ਰੋਕ ਲਿਆ।
ਰਸਤੇ ਵਿਚ ਕੀਤੀ ਗਈ ਬੈਰਿਕੇਡਿੰਗ ਦੌਰਾਨ ਜਦੋਂ ਕਾਂਗਰਸੀ ਬੈਰੀਕੇਡ 'ਤੇ ਚੜ੍ਹੇ ਤਾਂ ਪੁਲਸ ਨੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ। ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਦੂਜੇ ਕਾਂਗਰਸੀ ਆਗੂਆਂ ਨੂੰ ਪੁਲਸ ਨੇ ਹਰਾਸਤ ਵਿੱਚ ਲੈ ਲਿਆ ਹੈ। ਚੰਡੀਗੜ੍ਹ ਪੁਲਸ ਵੱਲੋਂ ਹਿਰਾਸਤ ਵਿਚ ਲਏ ਜਾਣ ਮਗਰੋਂ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਵੀ ਸੂਬੇ ਨੂੰ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਨਹੀਂ ਦੇਣਗੇ।
ਇਹ ਵੀ ਪੜ੍ਹੋ: ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਅੱਗ 'ਚ ਝੁਲਸੇ 6ਵੇਂ ਵਿਅਕਤੀ ਦੀ ਵੀ ਮੌਤ, ਮਚਿਆ ਚੀਕ-ਚਿਹਾੜਾ
ਕਾਂਗਰਸ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ
ਪੁਲਸ ਨੇ ਟਰੈਫਿਕ ਕੀਤਾ ਡਾਇਵਰਟ
ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਸ ਨੇ ਸੈਕਟਰ 16 ਚੌਕ ਤੋਂ ਪੀ. ਜੀ. ਆਈ. ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ। ਚੰਡੀਗੜ੍ਹ ਪੁਲਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸੀ. ਬੀ. ਐੱਸ. ਈ. ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਜਾਰੀ ਹੋਇਆ ਇਹ ਹੁਕਮ
NEXT STORY