ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਸਾਰੀਆਂ ਪਾਰਟੀਆਂ ਵਲੋਂ ਜ਼ੋਰਾ-ਸ਼ੋਰਾਂ ਨਾਲ ਵੱਖ-ਵੱਖ ਹਲਕਿਆਂ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਵਲੋਂ ਵੀ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਤੋਂ ਵੋਟ ਮੰਗਦੇ ਹੋਏ ਕੇਂਦਰ 'ਚ ਕਾਂਗਰਸ ਦੀ ਸਰਕਾਰ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਬਣਾਉਣ ਦੀ ਗੱਲ ਕਹੀ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਪਣੇ ਆਪ ਨੂੰ ਨਿਮਾਣਾ ਜਿਹਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਅਮੀਰ ਘਰਾਣੇ ਦੇ ਲੋਕਾਂ ਨਾਲ ਹੈ। ਅਮੀਰ ਘਰਾਣੇ ਦੇ ਲੋਕ ਆਪਣੇ ਪੈਸੇ ਦੀ ਤਾਕਤ ਨਾਲ ਵੋਟਾਂ ਹਾਸਲ ਕਰ ਲੈਂਦੇ ਹਨ ਪਰ ਤੁਸੀਂ ਲੋਕ ਮੈਨੂੰ ਆਪਣੇ ਵੋਟ ਅਤੇ ਸਹਿਯੋਗ ਨਾਲ ਜਿੱਤ ਹਾਸਲ ਕਰਵਾ ਸਕਦੇ ਹੋ। ਉਨ੍ਹਾਂ ਲੋਕਾਂ ਨੂੰ ਦੇਸ਼ 'ਚ ਰਾਹੁਲ ਗਾਂਧੀ ਦੀ ਸਰਕਾਰ ਲਿਆਉਣ ਦੀ ਗੱਲ ਕਹੀ।
ਚਾਰ ਦਿਨਾਂ 'ਚ ਦੂਜੀ ਬਾਰ ਲੀਹੋਂ ਲੱਥੀ ਮਾਲ-ਗੱਡੀ, ਟਲਿਆ ਵੱਡਾ ਹਾਦਸਾ
NEXT STORY