ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਕੋਲੋਂ ਜਦੋਂ ਪੱਤਰਕਾਰਾਂ ਨੇ ਅਸਤੀਫੇ ਬਾਰੇ ਪੁੱਛਿਆ ਤਾਂ ਉਨ੍ਹਾਂ ਗੋਲ-ਮੋਲ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਤੁਹਾਨੂੰ ਇਸ ਦੀ ਜਾਣਕਾਰੀ ਹੈ ਤਾਂ ਤੁਹਾਡਾ ਪੁੱਛਣਾ ਨਹੀਂ ਬਣਦਾ। ਦਿੱਲੀ ਤਲਬ ਕੀਤੇ ਜਾਣ 'ਤੇ ਵੜਿੰਗ ਨੇ ਕਿਹਾ ਕਿ ਪਾਰਟੀ ਅੰਦਰ ਬਹੁਤ ਸਾਰੀਆਂ ਚੀਜ਼ਾਂ ਇੰਟਰਨਲ ਹੁੰਦੀਆਂ ਹਨ, ਜਿਨ੍ਹਾਂ ਨੂੰ ਦੱਸਿਆ ਨਹੀਂ ਜਾ ਸਕਦਾ। ਵੜਿੰਗ ਨੇ ਕਿਹਾ ਕਿ ਸਮਾਂ ਆਉਣ 'ਤੇ ਹਰ ਗੱਲ ਦਾ ਜਵਾਬ ਦੇਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਸੂਤਰਾਂ ਮੁਤਾਬਕ ਵੜਿੰਗ ਨੂੰ ਪੰਜਾਬ ਇਕਾਈ ਵਿਚਲੀ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਅੱਜ ਉਨ੍ਹਾਂ ਤੋਂ ਰਸਮੀ ਤੌਰ 'ਤੇ ਪ੍ਰਧਾਨੀ ਦੇ ਅਹੁਦੇ ਤੋਂ ਅਸਤੀਫਾ ਲਿਆ ਜਾ ਸਕਦਾ ਹੈ। ਅਹਿਮ ਸੂਤਰ ਦੱਸਦੇ ਹਨ ਕਿ ਕਾਂਗਰਸ ਦੇ ਸੀਨੀਅਰ ਆਗੂ ਕੇ. ਸੀ. ਵੇਣੂਗੋਪਾਲ ਨੇ ਰਾਜਾ ਵੜਿੰਗ ਨੂੰ ਅੱਜ ਦਿੱਲੀ ਸੱਦਿਆ ਹੈ ਅਤੇ ਹੁਣ ਕਾਂਗਰਸ ਹਾਈਕਮਾਂਡ ਕਿਸੇ ਸਮੇਂ ਵੀ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਕਿਸੇ ਸਮੇਂ ਵੀ ਹੋ ਸਕਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
NEXT STORY