ਚੰਡੀਗੜ੍ਹ : ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਅਸਤੀਫੇ 'ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਤਿੱਖਾ ਤੰਜ ਕੱਸਿਆ ਹੈ। ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਰ 'ਤੇ ਇਸ ਨੂੰ 'ਵਰਤੋਂ ਅਤੇ ਸੁੱਟੋ' ਦੀ ਸਿਆਸਤ ਕਰਾਰ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ 'ਯੂਜ਼ ਐਂਡ ਥ੍ਰੋਅ' ਦੀ ਪਾਲਿਸੀ ਅਪਣਾਈ ਹੈ।
ਇਹ ਵੀ ਪੜ੍ਹੋ : ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'
ਇਥੇ ਇਹ ਦੱਸਣਯੋਗ ਹੈ ਕਿ ਰਾਜਾ ਵੜਿੰਗ ਨੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ 'ਸਾਬਕਾ ਪ੍ਰਧਾਨ' ਲਿਖ ਲਿਆ ਹੈ। ਆਪਣੇ 'ਐਕਸ' ਅਕਾਊਂਟ ਦੇ ਬਾਇਓ ਵਿਚ ਰਾਜਾ ਵੜਿੰਗ ਨੇ ਖ਼ੁਦ ਨੂੰ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਲਿਖਿਆ ਹੈ। ਦੱਸ ਦਈਏ ਕਿ ਬੀਤੀ ਦੇਰ ਰਾਤ ਤੋਂ ਹੀ ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਤੇ ਇਹ ਵੀ ਆਖ਼ਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਛੇਤੀ ਹੀ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਪਾ ਓਵਰਬ੍ਰਿਜ ਦੀ ਮੁਰੰਮਤ ਕਰ ਰਹੇ ਮਜ਼ਦੂਰ ਨੂੰ ਗੱਡੀ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
NEXT STORY