ਬਠਿੰਡਾ (ਕੁਨਾਲ ਬਾਂਸਲ) : ਬੀਤੇ ਦਿਨ ਬਠਿੰਡਾ ਦੇ ਪਿੰਡ ਨੇਹੀਆਂਵਾਲਾ 'ਚ ਕਿਸਾਨਾਂ ਵੱਲੋਂ ਸਰਕਾਰੀ ਅਧਿਕਾਰੀ ’ਤੇ ਦਬਾਅ ਪਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਗਿਆ ਸੀ, ਜਦੋਂਕਿ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਖੇਤਾਂ ਵਿੱਚ ਪਹੁੰਚਿਆ ਸੀ। ਇਹੀ ਨਹੀਂ, ਕਿਸਾਨਾਂ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ ਸੀ।
ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲੈਂਦਿਆਂ ਆਖਿਆ ਸੀ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਸਰਕਾਰੀ ਕਰਮਚਾਰੀ ਪਰਾਲੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਪਰਾਲੀ ਨੂੰ ਅੱਗ ਲਗਵਾਈ। ਸੀਐੱਮ ਨੇ ਲਿਖਿਆ ਕਿ ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ, ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ
ਇਸ ਸਾਰੇ ਘਟਨਾਕ੍ਰਮ 'ਤੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਰਾਲੀ ਦਾ ਧੂੰਆਂ ਪੂਰੇ ਦੇਸ਼ ਵਿੱਚ ਪ੍ਰਦੂਸ਼ਣ ਫੈਲਾ ਰਿਹਾ ਹੈ, ਜੋ ਕਿ ਹਰ ਇਕ ਲਈ ਹਾਨੀਕਾਰਕ ਹੈ, ਅਜਿਹਾ ਕਰਨਾ ਗਲਤ ਹੈ। ਸਰਕਾਰ ਵੀ ਪਰਾਲੀ ਨੂੰ ਲੈ ਕੇ ਸਖ਼ਤ ਪ੍ਰਬੰਧ ਕਰੇ ਕਿਉਂਕਿ ਕਿਸਾਨ ਵੀ ਮਜਬੂਰ 'ਚ ਪਰਾਲੀ ਨੂੰ ਅੱਗ ਲਗਾਉਂਦੇ ਹਨ ਪਰ ਸਰਕਾਰੀ ਅਧਿਕਾਰੀਆਂ ਨਾਲ ਅਜਿਹਾ ਕਰਨਾ ਸਰਾਸਰ ਗਲਤ ਹੈ।
ਇਹ ਵੀ ਪੜ੍ਹੋ : ਪੰਨੂ ਨੇ ਫਿਰ ਦਿੱਤੀ ਧਮਕੀ, ਕਿਹਾ- 19 ਨਵੰਬਰ ਤੋਂ ਦੁਨੀਆ ਭਰ 'ਚ ਨਹੀਂ ਉੱਡਣ ਦਿੱਤੀ ਜਾਵੇਗੀ ਏਅਰ ਇੰਡੀਆ
ਜ਼ਿਕਰਯੋਗ ਹੈ ਕਿ ਬਠਿੰਡਾ ਦੇ ਉਕਤ ਪਿੰਡ 'ਚ ਪ੍ਰਸ਼ਾਸਨ ਦੀ ਟੀਮ ਖੇਤਾਂ 'ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਵੀ ਕੀਤਾ। ਇਸ ਦੌਰਾਨ ਸਰਕਾਰੀ ਅਧਿਕਾਰੀ ਨੂੰ ਬੰਧਕ ਬਣਾ ਕੇ ਪ੍ਰੇਸ਼ਾਨ ਕੀਤਾ ਗਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨਿਕ ਟੀਮ ਦੇ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾ ਦਿੱਤੀ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਸਰਹੱਦ 'ਤੇ BSF ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਡੇਗਿਆ
NEXT STORY