ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਏ ਕਤਲ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ। ਸੁਧੀਰ ਸੂਰੀ ਦੇ ਕਤਲ 'ਤੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ, "ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਦਾ ਕਤਲ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਸਪੱਸ਼ਟ ਕੋਸ਼ਿਸ਼ ਹੈ। ਸਾਨੂੰ ਪੱਖਪਾਤੀ ਵਿਚਾਰਾਂ ਤੋਂ ਉੱਪਰ ਉੱਠ ਕੇ ਇਨ੍ਹਾਂ ਵੰਡੀਆਂ ਅਤੇ ਵਿਘਨ ਪਾਉਣ ਵਾਲੀਆਂ ਤਾਕਤਾਂ ਨਾਲ ਮਿਲ ਕੇ ਲੜਨਾ ਪਵੇਗਾ। ਅਸੀਂ ਪੰਜਾਬ ਨੂੰ ਅਜਿਹੀਆਂ ਦੁਸ਼ਮਣ ਤਾਕਤਾਂ ਤੋਂ ਬਚਾਉਣਾ ਹੈ।"
ਇਹ ਵੀ ਪੜ੍ਹੋ : 'ਮੇਰਾ ਮਕਸਦ ਸਿਰਫ ਇਮਰਾਨ ਖਾਨ ਨੂੰ ਮਾਰਨਾ ਸੀ', ਪੁੱਛਗਿੱਛ ਦੌਰਾਨ ਹਮਲਾਵਰ ਨੇ ਕੀਤਾ ਖੁਲਾਸਾ
ਇੱਥੇ ਜਾਰੀ ਇਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਆਪਣਾ ਨਿਸ਼ਾਨਾ ਚੁਣ ਕੇ ਕਤਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਤਲ ਜ਼ਾਹਿਰ ਕਰਦਾ ਹੈ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਨੂੰ ਹਲਕੇ ਵਿੱਚ ਨਾ ਲੈਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਸਮੁੱਚੀ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ। ਵੜਿੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸੂਬੇ ਤੋਂ ਬਾਹਰ ਰਹਿ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ ਪਰ ਪੰਜਾਬ ਵਿੱਚ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਵਿੱਚ ਸ਼ਾਸਨ ਚਲਾਉਣਾ ਆਸਾਨ ਨਹੀਂ ਹੈ ਅਤੇ ਇਹ ਵਾਰ-ਵਾਰ ਸਾਬਤ ਹੋ ਚੁੱਕਾ ਹੈ। ਪੰਜਾਬ ਨੂੰ ਪੂਰੇ ਸਮੇਂ ਦੇ ਸ਼ਾਸਨ ਦੀ ਲੋੜ ਹੈ।
ਇਹ ਵੀ ਪੜ੍ਹੋ : ਕਸ਼ਮੀਰ 'ਚ ਅੱਤਵਾਦੀਆਂ ਨੇ ਫਿਰ ਬਾਹਰੀ ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ, 2 ਲੋਕਾਂ ਨੂੰ ਮਾਰੀ ਗੋਲੀ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਰੀ ਦੀ ਸਿਆਸੀ ਵਿਚਾਰਧਾਰਾ ਦੇ ਉਲਟ ਉਹ ਉੱਚ ਜੋਖਮ ਵਾਲੇ ਨਿਸ਼ਾਨੇ 'ਤੇ ਸਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਹੋਰ ਸਾਵਧਾਨ ਰਹਿਣ ਦੀ ਲੋੜ ਸੀ। ਉਨ੍ਹਾਂ ਦੇ ਕਤਲ ਨਾਲ ਪੰਜਾਬ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਸਹਿਮ ਫੈਲ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤ ਇਕ ਵਾਰ ਫਿਰ ਕਾਲੇ ਦੌਰ ਵਿੱਚ ਨਹੀਂ ਜਾਣ ਦਿੱਤੇ ਜਾ ਸਕਦੇ। ਅਸੀਂ ਬਹੁਤ ਸਾਰੇ ਲੋਕਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪੰਜਾਬ ਨੂੰ ਬਚਾਇਆ ਹੈ ਅਤੇ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਕਾਇਮ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਫੁੱਟ ਪਾਊ ਸਿਆਸਤ ਤੋਂ ਉਪਰ ਉਠ ਕੇ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਪੰਜਾਬ ਦੇ ਡੀ. ਜੀ. ਪੀ ਦੇ ਵੱਡੇ ਖ਼ੁਲਾਸੇ
NEXT STORY