ਚੰਡੀਗੜ੍ਹ (ਵੈੱਬ ਡੈਸਕ): ਅੱਜ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਾਂਗਰਸ ਦੇ ਮੁਖੀ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੀਤੀ। ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਕੇਪੀ, ਅੰਬਿਕਾ ਸੋਨੀ, ਨਵਜੋਤ ਸਿੰਘ ਸਿੱਧੂ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾੜੀ, ਪ੍ਰਗਟ ਸਿੰਘ ਸਮੇਤ ਹੋਰ ਕਈ ਵੱਡੇ ਆਗੂ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਦੇ ਲੀਡਰਾਂ ਨੇ ਹਾਈਕਮਾਨ ਨਾਲ ਕੀਤੀ ਮੀਟਿੰਗ, 'ਆਪ' ਨਾਲ ਗੱਠਜੋੜ ਬਾਰੇ ਹੋਈ ਚਰਚਾ
ਮੀਟਿੰਗ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਹੈ ਕਿ ਮੀਟਿੰਗ ਵਿਚ ਪਾਰਟੀ ਅੰਦਰਲੀ ਅਨੁਸ਼ਾਸਣਹੀਨਤਾ 'ਤੇ ਵੀ ਗੱਲਬਾਤ ਹੋਈ ਹੈ। ਵੜਿੰਗ ਨੇ ਕਿਹਾ ਕਿ ਹਾਈਕਮਾਨ ਨੇ ਕਿਹਾ ਹੈ ਕਿ ਭਾਵੇਂ ਕੋਈ ਛੋਟਾ ਹੈ ਜਾਂ ਵੱਡਾ ਹੈ, ਭਾਵੇਂ ਕੋਈ ਕਿਸੇ ਅਹੁਦੇ ਤੇ ਹੈ ਜਾਂ ਨਹੀਂ, ਜੋ ਪਾਰਟੀ ਦੇ ਅੰਦਰ ਹੈ, ਉਸ ਨੂੰ ਅਨੁਸ਼ਾਸਨ ਰੱਖਣਾ ਪਵੇਗਾ। ਜਿਹੜਾ ਅਨੁਸ਼ਾਸਨ ਨਹੀਂ ਰੱਖੇਗਾ, ਉਸ ਦੇ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਗੋਰਿਆਂ ਨੇ ਮਾਰ ਦਿੱਤਾ ਪੰਜਾਬੀ ਨੌਜਵਾਨ, ਇਕਲੌਤੇ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ ਕਿਹਾ ਕਿ ਮੀਟਿੰਗ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਈ ਮੁੱਦਿਆਂ 'ਤੇ ਚਰਚਾ ਹੋਈ ਹੈ। ਸਾਡੇ ਸਾਰੇ ਆਗੂਆਂ ਨੇ ਆਪੋ-ਆਪਣੇ ਵਿਚਾਰ ਰੱਖੇ ਹਨ ਤੇ ਲੀਡਰਸ਼ੀਪ ਨੇ ਉਨ੍ਹਾਂ ਨੂੰ ਬੜੇ ਧਿਆਨ ਨਾਲ ਸੁਣਿਆ। ਸੀਟ ਸ਼ੇਅਰਿੰਗ ਨੂੰ ਲੈ ਕੇ ਪੁੱਛੇ ਸਵਾਲ 'ਤੇ ਵੜਿੰਗ ਨੇ ਕਿਹਾ ਕਿ ਇਸ ਬਾਰੇ ਕੋਈ ਚਰਚਾ ਨਹੀਂ ਹੋਈ, ਕੁਝ ਲੋਕਾਂ ਨੇ ਆਪਣੇ ਵਿਚਾਰ ਜ਼ਰੂਰ ਲੀਡਰਸ਼ੀਪ ਅੱਗੇ ਰੱਖੇ ਹਨ, ਜੋ ਉਨ੍ਹਾਂ ਨੇ ਸੁਣ ਲਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕਾਂਗਰਸ ਦੇ ਲੀਡਰਾਂ ਨੇ ਹਾਈਕਮਾਨ ਨਾਲ ਕੀਤੀ ਮੀਟਿੰਗ, 'ਆਪ' ਨਾਲ ਗੱਠਜੋੜ ਬਾਰੇ ਹੋਈ ਚਰਚਾ
NEXT STORY