ਤਰਨਤਾਰਨ(ਰਮਨ)-ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਸਾਬਕਾ ਕੈਬਨਿਟ ਮੰਤਰੀ ਅਤੇ ਤਰਨਤਾਰਨ ਹਲਕੇ ਦੇ ਇੰਚਾਰਜ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਲ ਤਰਨਤਾਰਨ ਪਹੁੰਚੇ ਤੇ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਇਸ ਮੌਕੇ ਹਜ਼ਾਰਾਂ ਲੋਕਾਂ ਦਾ ਇਕੱਠ ਇਸ ਗੱਲ ਦਾ ਸਬੂਤ ਸੀ ਕਿ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਉਤਸੁਕ ਹਨ। ਰਾਜਾ ਵੜਿੰਗ ਨੇ ਵਰਕਰਾਂ ਨੂੰ ਡਿਊਟੀਆਂ ਸੌਂਪੀਆਂ ਤੇ ਉਨ੍ਹਾਂ ਨੂੰ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਡਾ. ਸੁਖਵਿੰਦਰ ਕੋਟਲੀ, ਕੈਪਟਨ ਸੰਦੀਪ ਸਿੰਘ ਸੰਧੂ, ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਸੰਗਠਨ) ਤੇ ਅਨਿਲ ਜੋਸ਼ੀ ਵੀ ਸਨ।
ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ
ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਕਦੇ ਵੀ ਲੋਕ ਵਿਰੋਧੀ ਨੀਤੀਆਂ ਲਾਗੂ ਨਾ ਕਰਕੇ ਆਪਣੇ ਲੋਕ ਪੱਖੀ ਸਟੈਂਡ ਨੂੰ ਸਾਬਤ ਕੀਤਾ ਹੈ ਤੇ ਲੋਕ ਇਸ ਤੋਂ ਚੰਗੀ ਤਰ੍ਹਾਂ ਜਾਣੂ ਹਨ। 1972 ਤੋਂ 2022 ਤੱਕ ਲੋਕਾਂ ਨੇ ਲਗਾਤਾਰ ਕਾਂਗਰਸ ਦਾ ਸਮਰਥਨ ਕੀਤਾ ਹੈ। ‘ਆਪ’ ਦੇ ਮੁੱਖ ਮੰਤਰੀ ਆਪਣੇ ਪਰਿਵਾਰਕ ਮਾਮਲਿਆਂ ਵਿਚ ਰੁੱਝੇ ਹੋਏ ਹਨ ਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਸਿਰਫ਼ ਰੋਡ ਸ਼ੋਅ ਕਰ ਕੇ ਅਤੇ ਬੋਰਡਾਂ ''ਤੇ ਆਪਣੀ ਫੋਟੋ ਲਗਾ ਕੇ ਪੰਜਾਬ ਪੱਖੀ ਹੋਣ ਦੇ ਵਾਅਦੇ ਖੋਖਲੇ ਹਨ। ਰਾਸ਼ਨ ਕਾਰਡਾਂ ਤੋਂ ਲੋਕਾਂ ਦੇ ਨਾਂ ਹਟਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
ਇਸ ਮੌਕੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਹਰਮਿੰਦਰ ਸਿੰਘ ਗਿੱਲ, ਸੰਤੋਖ ਸਿੰਘ ਭਲਾਈਪੁਰ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ., ਗੁਰਕੀਰਤ ਕੋਟਲੀ, ਦਵਿੰਦਰ ਗੋਬਾਇਆ, ਕੁਸ਼ਲਦੀਪ ਸਿੰਘ ਢਿੱਲੋਂ, ਹੰਸਰਾਜ ਜੋਸਨ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸੁਰਿੰਦਰ ਸਿੰਘ ਕਾਂਗੜ, ਸੁਰਜੀਤ ਸਿੰਘ ਕਾਂਗੜ, ਲਖਬੀਰ ਸਿੰਘ, ਰਾਕੇਸ਼ ਪਾਂਡੇ, ਬਲਵਿੰਦਰ ਸਿੰਘ ਬੈਂਸ, ਰਜਿੰਦਰ ਕੌਰ ਬੱਲੂਆਣਾ, ਸੁਰਿੰਦਰ ਸ਼ਾਮ ਅਰੋੜਾ, ਅਰੁਣ ਡੋਗਰਾ, ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ, ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ, ਸੁਨੀਲ ਦੱਤੀ, ਜੁਗਲ ਕਿਸ਼ੋਰ, ਲਵ ਕੁਮਾਰ ਗੋਲਡੀ, ਕੁਲਦੀਪ ਵੈਦ, ਸਾਧੂ ਸਿੰਘ ਲਾਲੜੂ, ਰਾਜਵੀਰ ਸਿੰਘ ਲਾਲੜੂ ਆਦਿ ਨੇ ਹਾਈਕਮਾਂਡ ਦਾ ਸਵਾਗਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਮਲ ਕੌਰ ਭਾਬੀ ਕਤਲ ਕਾਂਡ ਵਿਚ ਅਦਾਲਤ ਦਾ ਵੱਡਾ ਫ਼ੈਸਲਾ
NEXT STORY